
ਮਲੇਰਕੋਟਲਾ (ਦ ਸਟੈਲਰ ਨਿਊਜ਼)। ਕੈਨੇਡਾ ਵਿੱਚ ਸ਼ੱਕੀ ਹਲਾਤਾਂ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਮਨਜੋਤ ਸਿੰਘ ਵਾਸੀ ਬੀੜ ਅਹਿਮਦਾਬਾਦ ਮਲੇਰਕੋਟਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਮਨ ਕੁੱਝ ਸਮਾਂ ਪਹਿਲਾਂ ਹੀ ਕੈਨੇਡਾ ਦੇ ਸ਼ਹਿਰ ਸਰੀ ਰੋਜ਼ ਰੋਟੀ ਕਮਾਉਣ ਲਈ ਗਿਆ ਸੀ ਤੇ ਉੱਥੇ ਉਸਦੀ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਗਈ। ਜਾਣਕਾਰੀ ਦਿੰਦੇ ਹਰਮਨ ਦੇ ਮਾਮਾ ਨੇ ਦੱਸਿਆ ਕਿ ਹਰਮਨ ਦੇ ਮਾਤਾ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਤੇ ਉਹ ਉਹਨਾਂ ਕੋਲ ਰਹਿੰਦਾ ਸੀ ਤੇ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਗਿਆ ਸੀ।

ਫਿਲਹਾਲ ਹਰਮਨ ਦੀ ਮੌਤ ਦਾ ਕਾਰਨਾਂ ਦਾ ਅਜੇ ਤ4ਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ। ਹਰਮਨ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ। ਹਰਮਨ ਦੇ ਮਾਮੇ ਨੇ ਸਰਕਾਰ ਤੋਂ ਅਪੀਲ ਕੀਤੀ ਹੈ ਕੇ ਹਰਮਨ ਦੀ ਮ੍ਰਿਤਕ ਦੇਹ ਪੰਜਾਬ ਲੈ ਕੇ ਆਉਣ ਲਈ ਮਦਦ ਕੀਤੀ ਜਾਵੇ।












