
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਲੇਡੀਜ਼ ਬਾਰ ਰੂਮ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਲੇਡੀਜ਼ ਬਾਰ ਰੂਮ ਵਿੱਚ ਅੱਗ ਲੱਗ ਗਈ। ਅੱਗ ਇੰਨੀ ਕੁ ਭਿਆਨਕ ਸੀ ਕਿ ਹਾਦਸੇ ਦੌਰਾਨ ਬਾਰ ਰੂਮ ਵਿੱਚ ਪਿਆ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ।

ਘਟਨਾ ਦੀ ਸੂਚਨਾ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਪੁਲਿਸ ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਖੁਸ਼ਕਿਸਮਤੀ ਰਹੀ ਕਿ ਹਾਦਸੇ ਦੌਰਾਨ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪ੍ਰਸ਼ਾਸਨ ਵੱਲੋਂ ਹਾਈ ਕੋਰਟ ਇਮਾਰਤ ਦੀ ਸੁਰੱਖਿਆ ਨੂੰ ਲੈ ਕੇ ਹੋਰ ਇੰਤਜ਼ਾਮ ਕੜੇ ਕਰ ਦਿੱਤੇ ਗਏ ਹਨ।












