Monday, October 5, 2026
Home Latest 2 ਕਾਰਾਂ ਦੀ ਹੋਈ ਭਿਆਨਕ ਟੱਕਰ, ਸਬ-ਇੰਸਪੈਕਟਰ ਸਮੇਤ 2 ਦੀ ਮੌਤ

2 ਕਾਰਾਂ ਦੀ ਹੋਈ ਭਿਆਨਕ ਟੱਕਰ, ਸਬ-ਇੰਸਪੈਕਟਰ ਸਮੇਤ 2 ਦੀ ਮੌਤ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)। ਫਾਜ਼ਿਲਕਾ ਵਿੱਚ ਸੜਕ ਹਾਦਸੇ ਦੌਰਾਨ 2 ਕਾਰਾਂ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ 2 ਦੀ ਮੌਤ ਹੋ ਗਈ ਜਦਕਿ 5 ਤੋਂ 6 ਲੋਕ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਕੁਲਵਿੰਦਰ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ ਤੇ ਔਰਤ ਦੀ ਪਹਿਚਾਣ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ਤੇ ਸਥਿਤ ਪਿੰਡ ਪੀਰ ਖਾਂ ਸ਼ੇਖਾਂ ਨਜ਼ਦੀਕ 2 ਕਾਰਾਂ ਦੀ ਭਿਆਨਕ ਟੱਕਰ ਹੋ ਗਈ।

Advertisements

ਟੱਕਰ ਇੰਨੀ ਕੁ ਭਿਆਨਕ ਸੀ ਕਿ ਹਾਦਸੇ ਦੌਰਾਨ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਤੇ ਇੱਕ ਔਰਤ ਦੀ ਮੌਕੇ ਤੇ ਮੌਤ ਹੋ ਗਈ ਤੇ 5 ਤੋਂ 6 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸੇ ਦੌਰਾਨ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨਿਆ ਗਈਆਂ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਜ਼ਖਮੀਆਂ ਨੂੰ ਇਲਾਜ਼ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਹੈ।

LEAVE A REPLY

Please enter your comment!
Please enter your name here