Sunday, October 4, 2026
Home Latest ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋ...

ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋ ਦਿੱਤਾ ਅਸਤੀਫਾ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਉਪ ਚੋਣ ਹਾਰਨ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਲੁਧਿਆਣਾ ਉਪ ਚੋਣ ਵਿੱਚ ਕਰਾਰੀ ਹਾਰ ਤੋਂ ਬਾਅਦ ਰਾਜਾ ਵੜਿੰਗ ਦਾ ਇੱਕ ਬਿਆਨ ਵੀ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਸਪੱਸ਼ਟ ਤੌਰ ‘ਤੇ ਹਾਰ ਦੀ ਜ਼ਿੰਮੇਵਾਰੀ ਲਈ ਹੈ।

Advertisements

ਰਾਜਾ ਵੜਿੰਗ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਚੋਣ ਹਾਰਨ ਦਾ ਬਹੁਤ ਦੁੱਖ ਹੈ। ਉਹ ਲੁਧਿਆਣਾ ਚੋਣ ਵਿੱਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਪ੍ਰਚਾਰ ਦੌਰਾਨ ਬਹੁਤ ਮਿਹਨਤ ਕੀਤੀ ਅਤੇ ਜਿੱਥੇ ਵੀ ਉਨ੍ਹਾਂ ਦੀ ਲੋੜ ਸੀ, ਉਹ ਉੱਥੇ ਪਹੁੰਚੇ ਅਤੇ ਉੱਥੇ ਪ੍ਰੈਸ ਕਾਨਫਰੰਸਾਂ ਕੀਤੀਆਂ। ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ, ਜੋ ਕਿ ਬਹੁਤ ਅਫਸੋਸਜਨਕ ਹੈ।

LEAVE A REPLY

Please enter your comment!
Please enter your name here