
ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਪਿੰਡ ਹਵੇਲੀਆਂ ਦੀ ਇੱਕ ਵਿਆਹੁਤਾ ਲੜਕੀ ਦੀ ਭੇਤਭਰੇ ਹਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਸੰਜਨਾ ਉਰਫ਼ ਲਵ ਉਮਰ 20 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਜਨਾ ਦਾ ਵਿਆਹ 2 ਸਾਲ ਪਹਿਲਾਂ ਜੁਗਰਾਜ ਸਿੰਘ ਵਾਸੀ ਪਿੰਡ ਹਵੇਲੀਆਂ ਨਾਲ ਹੋਇਆ ਸੀ ਤੇ ਉਹਨਾਂ ਦੇ ਕੋਈ ਬੱਚਾ ਨਹੀਂ ਹੋ ਰਿਹਾ ਸੀ ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦੇ ਸਨ।

ਇਸ ਸਬੰਧੀ ਸੰਜਨਾ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਹਨਾਂ ਨੇ ਸੰਜਨਾ ਨਾਲ ਸਵੇਰੇ ਗੱਲ ਕੀਤੀ ਸੀ ਤੇ ਉਹ ਠੀਕ ਸੀ ਤੇ ਥੋੜ੍ਹੀ ਦੇਰ ਬਾਅਦ ਉਸਦੇ ਸੁਹਰੇ ਪਰਿਵਾਰ ਵੱਲੋਂ ਉਹਨਾਂ ਨੂੰ ਫੋਨ ਆਇਆ ਕਿ ਸੰਜਨਾ ਨੇ ਫਾਹਾ ਲਾ ਕੇ ਆਤਮਾ ਹੱਤਿਆ ਕਰ ਲਈ ਹੈ। ਜਿਸਤੋਂ ਬਾਅਦ ਉਹ ਮੌਕੇ ਤੇ ਪਹੁੰਚ ਗਏ। ਪਰਿਵਾਰਕ ਮੈਬਰਾਂ ਨੇ ਸੰਜਨਾ ਦੇ ਸਹੁਰੇ ਪਰਿਵਾਰ ਤੇ ਕਤਲ ਦੇ ਆਰੋਪ ਲਗਾਏ ਹਨ। ਫ਼ਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












