Wednesday, October 21, 2026
Home Latest ਚੋਰੀ/ਲੁੱਟ ਖੋਹ ਦੀਆਂ ਵਾਰਦਾਤਾਂ ਢੱਲ ਪਾਉਣ ਲਈ ਮਾੜੇ ਅਨਸਰਾਂ ਖ਼ਿਲਾਫ਼ ਆਰੰਭੀ ਮੁਹਿੰਮ...

ਚੋਰੀ/ਲੁੱਟ ਖੋਹ ਦੀਆਂ ਵਾਰਦਾਤਾਂ ਢੱਲ ਪਾਉਣ ਲਈ ਮਾੜੇ ਅਨਸਰਾਂ ਖ਼ਿਲਾਫ਼ ਆਰੰਭੀ ਮੁਹਿੰਮ ਨੂੰ ਮਿਲੀ ਸਫ਼ਲਤਾ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਕਪਤਾਨ ਪੁਲਿਸ ਇਨਵੈਸਟੀਗੇਸ਼ਨ ਮਲੇਰਕੋਟਲਾ ਸੱਤਪਾਲ ਸ਼ਰਮਾ ਵਲੋਂ ਜਾਣਕਾਰੀ ਦਿੰਦਿਆ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ, ਮਲੇਰਕੋਟਲਾ ਗਗਨ ਅਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮਲੇਰਕੋਟਲਾ ਅੰਦਰ ਹੋ ਰਹੀਆਂ ਚੋਰੀ/ਲੁੱਟ ਖੋਹ ਦੀਆਂ ਵਾਰਦਾਤਾਂ ਥੱਲ ਪਾਉਣ ਲਈ ਮਾੜੇ ਅਨਸਰਾਂ ਖ਼ਿਲਾਫ਼ ਆਰੰਭੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਉਪ ਕਪਤਾਨ ਪੁਲਿਸ ਇਨਵੈਸਟੀਗੇਸ਼ਨ, ਸਤੀਸ਼ ਕੁਮਾਰ ਅਤੇ ਇਨਸਪੈਕਟਰ ਹਰਸਮਿਰਨਜੀਤ ਸਿੰਘ ਇੰਚਾਰਜ ਸੀ.ਆਈ.ਏ ਮਾਹੌਰਾਂ ਵਾਲੀ ਨਿਗਰਾਨੀ ਹੇਠ ਸ: ਹਰਜੀਤ ਸਿੰਘ 496/ਸੰਗਰੂਰ ਦੀ ਟੀਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਸ: ਹਰਜੀਤ ਸਿੰਘ 496/ਸੰਗਰੂਰ ਵਲੋਂ ਮੁਕੱਦਮਾ ਨੰਬਰ 152 ਦਰਜ 22/06/2025 ਨੂੰ ਧਾਰਾ 303 (2) ਭਂਸ਼ ਅਤੇ ਦਰਜ ਕਰਕੇ ਅਮਾਂਗੜ ਫਾਟਕ ਮਲੇਰਕੋਟਲਾ ਵਿਖੇ ਨਾਕਾਬੰਦੀ ਕਰਕੇ ਹੈਪੀ ਸਿੰਘ ਉਰਫ ਗੁੱਡੀ ਪੁੱਤਰ ਮਹਿੰਦਰ ਸਿੰਘ ਵਾਸੀ ਰਾਮ ਨਗਰ ਬਸਤੀ ਸੰਗਰੂਰ ਅਤੇ ਮੁਹੰਮਦ ਸਾਹਿਦ ਉਰਫ ਸਾਹਿਲ ਪੁੱਤਰ ਮੁਹੰਮਦ ਅਸਰਫ਼ ਵਾਸੀ ਮੁਹੱਲਾ ਚਮੜੀ ਵਾਲਾ ਖੂਹ ਸਰੋਦ ਰੋਡ ਮਲੇਰਕੋਟਲਾ ਚੋਰੀ ਦੇ 2 ਮੋਟਰਸਾਈਕਲਾਂ ਬਿਨਾਂ ਨੰਬਰੀ ਮਾਰਕਾ ਸਪਲੈੰਡਰ ਸਮੇਤ ਹਿਸਾਬ ਜਵਾਬਤ ਗ੍ਰਿਫਤਾਰ ਕੀਤਾ ਗਿਆ ਅਤੇ ਜੁਰਮ 317 (2) ਭਂਸ਼ ਦਾ ਵਾਧਾ ਕੀਤਾ ਗਿਆ।

Advertisements

ਜਿਸ ਤੋਂ ਬਾਅਦ ਦੋਸ਼ੀਆਂ ਉਕਤਾਂ ਨੂੰ ਮਾਨਯੋਗ ਅਦਾਲਤ ਵਿਖੇ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਅਤੇ ਦੋਸ਼ੀਆਂ ਦੀ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਪਾਸੋਂ 06 ਚੋਰੀ ਸ਼ੁਦਾ ਮੋਟਰਸਾਈਕਲ ਹੋਰ ਬਰਾਮਦ ਕੀਤੇ ਗਏ। ਜੋ ਦੋਸ਼ੀਆਂ ਉਕਤਾਂ ਵਲੋਂ ਮਲੇਰਕੋਟਲਾ ਸ਼ਹਿਰ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿੱਚੋਂ ਚੋਰੀ ਕੀਤੇ ਗਏ ਸਨ। ਦੋਸ਼ੀਆਂ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਪੁੱਛਗਿੱਛ ਤੋਂ ਹੋਰ ਚੋਰੀਆਂ ਸੰਬੰਧੀ ਅਹੰਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here