Friday, October 23, 2026
Home Chandigarh 16 ਸਾਲਾਂ ਲੜਕੀ ਨੇ 13ਵੀਂ ਮੰਜਿਲ ਤੋਂ ਮਾਰੀ ਛਾਲ, ਮੌਤ

16 ਸਾਲਾਂ ਲੜਕੀ ਨੇ 13ਵੀਂ ਮੰਜਿਲ ਤੋਂ ਮਾਰੀ ਛਾਲ, ਮੌਤ

ਮੁਹਾਲੀ (ਦ ਸਟੈਲਰ ਨਿਊਜ਼)। ਮੁਹਾਲੀ ਦੇ ਖਰੜ ਵਿੱਚ ਇੱਕ ਨਾਬਾਲਿਗ ਲੜਕੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਪਹਿਚਾਣ ਇਮਨਪ੍ਰੀਤ ਕੌਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਿਕ ਲੜਕੀ ਨੇ ਜਲਵਾਯੂ ਟਾਵਰ ਦੀ 13ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਫਿਲਹਾਲ ਇਸ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਸਨੇ ਛਾਲ ਕਿਉ ਮਾਰੀ।

Advertisements

ਇਸ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਨਾਬਾਲਿਗ ਲੜਕੀ ਦੀਆਂ ਕੁਝ ਤਸਵੀਰਾਂ ਜਲਵਾਯੂ ਟਾਵਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਹਨ। ਜਿਸ ਵਿੱਚ ਲੜਕੀ ਬਿਲਡਿੰਗ ਤੇ ਚੜਦੀ ਦਿਖਾਈ ਦੇ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here