Saturday, October 24, 2026
Home Chandigarh ਵਿਜੀਲੈਂਸ ਨੇ ਘਰ ਰੇਡ ਤੋਂ ਬਾਅਦ ਬਿਕਰਮ ਮਜੀਠੀਆ ਨੂੰ ਹਿਰਾਸਤ ‘ਚ ਲਿਆ

ਵਿਜੀਲੈਂਸ ਨੇ ਘਰ ਰੇਡ ਤੋਂ ਬਾਅਦ ਬਿਕਰਮ ਮਜੀਠੀਆ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ 15 ਅਧਿਕਾਰੀਆਂ ਦੀ ਇੱਕ ਟੀਮ ਅੰਮ੍ਰਿਤਸਰ ਸਥਿਤ ਉਸਦੇ ਘਰ ਗ੍ਰੀਨ ਐਵੇਨਿਊ ਪਹੁੰਚੀ। ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਆਰੋਪ ਲਗਾਇਆ ਹੈ ਕਿ ਵਿਜੀਲੈਂਸ ਅਧਿਕਾਰੀ ਜ਼ਬਰਦਸਤੀ ਉਨ੍ਹਾਂ ਦੇ ਘਰ ਵਿੱਚ ਦਾਖਲ ਹੋਏ ਅਤੇ ਉਨ੍ਹਾਂ ਨੂੰ ਧੱਕਾ ਮੁੱਕੀ ਕੀਤੀ। ਬਿਕਰਮ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਇੱਕ ਵੀਡੀਓ ਪੋਸਟ ਕੀਤੀ ਹੈ “ਮੈਂ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਜਦੋਂ ਨਸ਼ਿਆਂ ਦੇ ਝੂਠੇ ਕੇਸ ਵਿੱਚ ਮੇਰੇ ਖਿਲਾਫ਼ ਭਗਵੰਤ ਮਾਨ ਸਰਕਾਰ ਨੂੰ ਕੁਝ ਨਹੀਂ ਲੱਭਾ ਤਾਂ ਹੁਣ ਮੇਰੇ ਖਿਲਾਫ਼ ਇੱਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਹੈ। ਅੱਜ ਵਿਜੀਲੈਂਸ ਦੇ ਐਸਐਸਪੀ ਦੀ ਅਗਵਾਈ ਹੇਠ ਟੀਮ ਨੇ ਛਾਪੇਮਾਰੀ ਕੀਤੀ ਹੈ। ਭਗਵੰਤ ਮਾਨ ਇਹ ਗੱਲ ਸਮਝ ਲੈਣ ਕਿ ਜਿੰਨੇ ਮਰਜ਼ੀ ਪਰਚੇ ਦੇ ਦਿਓ, ਨਾ ਤਾਂ ਮੈਂ ਡਰਦਾ ਤੇ ਨਾ ਹੀ ਉਹ ਮੇਰੀ ਆਵਾਜ਼ ਦਬਾ ਸਕਦੇ ਹਨ। ਮੈਂ ਪੰਜਾਬ ਦੇ ਮੁੱਦਿਆਂ ਦੀ ਹਮੇਸ਼ਾ ਗੱਲ ਕੀਤੀ ਹੈ ਤੇ ਅੱਗੇ ਵੀ ਕਰਾਂਗਾ। ਮੈਨੂੰ ਅਕਾਲ ਪੁਰਖ਼, ਗੁਰੂ ਸਾਹਿਬ ਤੇ ਪੂਰਨ ਭਰੋਸਾ ਹੈ। ਅੰਤ ਜਿੱਤ ਸੱਚ ਦੀ ਹੋਵੇਗੀ।

Advertisements

ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਲਿਖਿਆ, ਸ਼੍ਰੋਮਣੀ ਅਕਾਲੀ ਦਲ ਬਿਕਰਮ ਮਜੀਠੀਆ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ। ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਮਾਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਮਜੀਠੀਆ ਵੱਲੋਂ ਬੇਬਾਕੀ ਨਾਲ ਇਸ ਸਰਕਾਰ ਦੇ ਭ੍ਰਿਸ਼ਟ ਅਤੇ ਕਾਲੇ ਕਾਰਨਾਮਿਆਂ ਨੂੰ ਬੇਨਕਾਬ ਕਰਨ ਕਰਕੇ ਬਹੁਤ ਘਬਰਾਹਟ ਵਿੱਚ ਹਨ। ਅਸੀਂ ਮਜੀਠੀਆ ਅਤੇ ਹੋਰ ਅਕਾਲੀ ਆਗੂਆਂ ਵੱਲੋਂ ਲੋਕਾਂ ਦੀ ਆਵਾਜ਼ ਨੂੰ ਉਭਾਰਨ ਦੇ ਯਤਨਾਂ ਨੂੰ ਦਬਾਉਣ ਲਈ ਰਾਜ ਏਜੰਸੀਆਂ ਦੀ ਦੁਰਵਰਤੋਂ ਕਰਕੇ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੇ ਨਹੀਂ। ਇਹ ਕੋਈ ਪਹਿਲਾ ਮਾਮਲਾ ਨਹੀਂ ਕਿ ਅਕਾਲੀ ਲੀਡਰਸ਼ਿਪ ਵਿਰੁੱਧ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਕਾਰਵਾਈ ਕੀਤੀ ਜਾ ਰਹੀ ਹੋਵੇ, ਅਜਿਹਾ ਬਹੁਤ ਸਮੇਂ ਤੋਂ ਲਗਾਤਾਰ ਵਾਪਰ ਰਿਹਾ ਹੈ ਤੇ ਇਸਦਾ ਅਸੀਂ ਡਟ ਕੇ ਸਾਹਮਣਾ ਕਰਦੇ ਹਾਂ ਤੇ ਕਰਦੇ ਰਹਾਂਗੇ। “ਨਾ ਅਸੀਂ ਝੁਕੇ ਸੀ, ਨਾ ਕਦੇ ਝੁਕਾਂਗੇ। ਝੂਠੇ ਮਾਮਲੇ ਦਰਜ ਕਰਨਾ ਇੱਕ ਅਪਰਾਧਿਕ ਕਾਰਵਾਈ ਹੈ, ਅਧਿਕਾਰੀਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਕੀਤੇ ਗਏ ਅਜਿਹੇ ਸਾਰੇ ਝੂਠੇ ਮਾਮਲਿਆਂ ਅਤੇ ਦਮਨ ਦੀਆਂ ਕਾਰਵਾਈਆਂ ਦੀ ਜਾਂਚ ਯਕੀਨੀ ਤੌਰ ਤੇ ਢੁਕਵਾਂ ਸਮਾਂ ਆਉਣ ਤੇ ਕੀਤੀ ਜਾਵੇਗੀ। ਉਹਨਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ ਕਾਨੂੰਨ ਦੇ ਜ਼ਾਬਤੇ ਵਿੱਚ ਰਹੋ, ਕਿਉਂਕਿ ਸਰਕਾਰ ਬਦਲਣ ਵਿੱਚ ਕੇਵਲ ਡੇਢ ਸਾਲ ਬਾਕੀ ਹੈ। 

LEAVE A REPLY

Please enter your comment!
Please enter your name here