Thursday, October 29, 2026
Home Latest ਸਵਾਰੀਆਂ ਨਾਲ ਭਰੇ ਆਟੋ ਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ, 3 ਦੀ...

ਸਵਾਰੀਆਂ ਨਾਲ ਭਰੇ ਆਟੋ ਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ, 3 ਦੀ ਮੌਤ, 3 ਜ਼ਖਮੀ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਪਿੰਡ ਬੁਰਜ ਪੁਖਤਾ ਵਿਖੇ ਆਟੋ ਅਤੇ ਕਾਰ ਦੀ ਟੱਕਰ ਦੌਰਾਨ 3 ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦਕਿ 1 ਬੱਚੇ ਸਮੇਤ 4 ਲੋਕ ਗੰਭੀਰ ਜ਼ਖ਼ਮੀ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਰਾਣੀ, ਸੁਨੀਤਾ ਅਤੇ ਮਨਜੀਤ ਸਿੰਘ ਵਾਸੀ ਝੰਡੀ ਪੀਰ ਕੰਡਿਆਣਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸਵਾਰੀਆਂ ਨਾਲ ਭਰਿਆ ਆਟੋ ਜੋ ਕਿ ਝੰਡੀ ਪੀਰ ਕਡਿਆਣਾ ਤੋਂ ਫਿਲੌਰ ਵੱਲ ਨੂੰ ਜਾ ਰਿਹਾ ਸੀ ਤਾਂ ਜਦੋਂ ਉਹ ਫਿਲੌਰ ਦੇ ਪਿੰਡ ਬੁਰਜ ਪੁਖਤਾ ਛਿਛੌਵਾਲ ਵਿਖੇ ਪਹੁੰਚਾ ਤਾਂ ਉਸਦੀ ਟੱਕਰ ਇੱਕ ਕਾਰ ਨਾਲ ਹੋ ਗਈ।

Advertisements

ਟੱਕਰ ਇੰਨੀ ਕੁ ਭਿਆਨਕ ਸੀ ਕਿ ਆਟੋ ਤੇ ਕਾਰ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਦੌਰਾਨ ਆਟੋ ਵਿੱਚ ਸਵਾਰ 3 ਦੀ ਮੌਤ ਹੋ ਗਈ ਤੇ ਬੱਚੇ ਸਮੇਤ 4 ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਜ਼ਖਮੀਆਂ ਨੂੰ ਇਲਾਜ਼ ਲਈ ਹਸਪਤਾਲ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here