Thursday, October 22, 2026
Home Hoshiarpur ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ...

ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ: ਡੀ.ਸੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਰਾਜ ਵਿਚ 3 ਤੋਂ  6 ਸਾਲ ਦੇ ਬੱਚਿਆਂ ਲਈ ਈ.ਸੀ.ਈ ਖੇਤਰ ਵਿਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨਾਂ ਸ਼ੁਰੂ ਕੀਤੀਆਂ ਗਈਆਂ ਹਨ। ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਹੁਸ਼ਿਆਰਪੁਰ ਜਾਂ ਸਬੰਧਤ ਸੀ.ਡੀ.ਪੀ.ਓ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਤਾਲਮੇਲ ਕਰਕੇ ਐਪਲੀਕੇਸ਼ਨ ਫਾਰਮ ਨੰਬਰ 1 ਪ੍ਰਾਪਤ ਕੀਤਾ ਜਾ ਸਕਦਾ ਹੈ।

Advertisements

ਜੇਕਰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਹੁੰਦੀ ਹੈ, ਤਾਂ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਹੁਸ਼ਿਆਰਪੁਰ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਹਰੇਕ ਪਲੇਅ-ਵੇਅ ਸਕੂਲ ਨੂੰ ਰਜਿਸਟਰਡ ਕਰਾਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਆਉਂਦੇ ਸਾਰੇ ਪ੍ਰਾਈਵੇਟ ਸਕੂਲ /ਸੰਸਥਾਵਾਂ /ਪਲੇਅ -ਵੇਅ ਸਕੂਲਾਂ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਦੀਆਂ ਪਾਲਿਸੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਇਆ ਜਾਵੇ।

LEAVE A REPLY

Please enter your comment!
Please enter your name here