
ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਦੀ ਨਹਿਰ ਵਿੱਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਵਿਅਕਤੀ ਦੀ ਲਾਸ਼ ਨਗਨ ਹਾਲਤ ਵਿੱਚ ਮਿਲੀ ਹੈ, ਜਿਸ ਕਰਕੇ ਉਸਦੀ ਕੋਈ ਵੀ ਪਹਿਚਾਣ ਨਹੀਂ ਹੋ ਸਕੀ। ਲਾਸ਼ ਨੂੰ 72 ਘੰਟੇ ਸ਼ਨਾਖਤ ਲਈ ਬਠਿੰਡਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ।
Advertisements

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੱਲ ਸ਼ਾਮ ਤੋਂ ਹੀ ਸਹਾਰਾ ਜਨ ਸੇਵਾ ਅਤੇ ਐਨਡੀਆਰਐਫ ਦੀਆਂ ਟੀਮਾਂ ਵਿਅਕਤੀ ਦੀ ਭਾਲ ਕਰ ਰਹੀਆਂ ਸਨ।












