
ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਵਿੱਚ ਸੜਕ ਹਾਦਸੇ ਦੌਰਾਨ ਕੈਂਟਰ ਦੇ ਬੇਕਾਬੂ ਹੋਣ ਤੇ ਦਰੱਖ਼ਤ ਨਾਲ ਟਕਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ ਕੈਟਰ ਚਾਲਕ ਦੀ ਮੌਕੇ ਤੇ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਜੀਤ ਸਿੰਘ ਉਮਰ 41 ਸਾਲਾਂ ਵਾਸੀ ਮੁਕੇਰੀਆ ਦੇ ਸਿੰਘਪੁਰਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਜੀਤ ਕੈਂਟਰ ਵਿੱਚ ਸਵਾਰ ਹੋ ਕੇ ਜਲੰਧਰ ਤੋਂ ਮੁਕੇਰੀਆ ਜਾ ਰਿਹਾ ਸੀ ਇਸ ਦੌਰਾਨ ਜਦੋਂ ਉਹ ਭੋਗਪੁਰ ਦੇ ਪਚਰੰਗਾ ਨਜ਼ਦੀਕ ਪਹੁੰਚਿਆ ਤਾਂ ਉਸਦਾ ਕੈਂਟਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਿਆ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਹਰਜੀਤ ਦੀ ਮੌਕੇ ਤੇ ਹੀ ਮੌਤ ਹੋ ਗਈ। ਆਸਪਾਸ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।












