
ਬਰਨਾਲਾ (ਦ ਸਟੈਲਰ ਨਿਊਜ਼)। ਬਰਨਾਲਾ ਦੇ ਨੌਜ਼ਵਾਨ ਦੀ ਕੈਨੇਡਾ ਵਿੱਚ ਸ਼ੱਕੀ ਹਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਜਸ਼ਨਪ੍ਰੀਤ ਉਮਰ 24 ਸਾਲਾਂ ਵਾਸੀ ਬਰਨਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸ਼ਨ ਡੇਢ ਸਾਲ ਪਹਿਲਾਂ ਸਟੱਡੀ ਵੀਜੇ ਤੇ ਕੈਨੇਡਾ ਗਿਆ ਸੀ ਤੇ ਉੱਥੇ ਉਸਦੀ ਅਚਾਨਕ ਮੌਤ ਹੋ ਗਈ। ਫਿਲਹਾਲ ਮੌਤ ਦੇ ਕਾਰਨਾਂ ਦਾ ਅਜੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ।

ਜਸ਼ਨ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ। ਜਸ਼ਨ ਦੇ ਪਰਿਵਾਰਕ ਮੈਬਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਸ਼ਨ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਵਿੱਚ ਉਹਨਾਂ ਦੀ ਮੱਦਦ ਕੀਤੀ ਜਾਵੇ।












