
ਚੰਡੀਗੜ੍ਹ (ਦ ਸਟੈਲਰ ਨਿਊਜ਼)। ਸਾਬਕਾ ਸਿਹਤ ਮੰਤਰੀ ਅਤੇ ਆਪ ਵਿਧਾਇਕ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਲੀਨ ਚਿੱਟ ਦਿੱਤੀ ਗਈ ਹੈ।
Advertisements

ਦੱਸਿਆ ਜਾ ਰਿਹਾ ਹੈ ਕਿ ਸਿੰਗਲਾ ਅਤੇ ਉਹਨਾਂ ਦੇ ਓਐਸਡੀ ਪ੍ਰਦੀਪ ਕੁਮਾਰ ਖਿਲਾਫ਼ ਥਾਣਾ ਫੇਜ-8 ਮੁਹਾਲੀ ਵਿੱਚ ਭ੍ਰਿਸ਼ਟਾਚਾਰ ਦੀਆਂ ਧਾਰਾ-7 ਅਤੇ 8 ਦੇ ਤਹਿਤ ਦਰਜ ਮਾਮਲੇ ਵਿੱਚ ਮੋਹਾਲੀ ਪੁਲਿਸ ਵੱਲੋਂ ਕਲੀਨ ਚਿੱਟ ਦਿੰਦਿਆਂ ਮੋਹਾਲੀ ਦੀ ਅਦਾਲਤ ਵਿੱਚ ਕਲੋਜਰ ਰਿਪੋਰਟ ਦਾਖਲ ਕੀਤੀ ਗਈ ਹੈ।











