
ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਵਿੱਚ ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ਤੇ 2 ਵਾਹਨਾਂ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਵਿੱਚ 2 ਔਰਤਾਂ ਸਮੇਤ 3 ਲੋਕਾਂ ਦੀ ਮੌਤ ਹੋ ਗਈ, ਜਦਕਿ 14 ਲੋਕ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਹਿਚਾਣ ਪ੍ਰਵੀਨ ਕੁਮਾਰੀ, ਸੰਜਨਾ ਤੇ ਉਸਦੇ ਪਤੀ ਕਲਿਆਣ ਸਿੰਘ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਅਤੇ ਬੱਸ ਦੀ ਭਿਆਨਕ ਟੱਕਰ ਹੋ ਗਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨ ਪਲਟ ਗਏ ਤੇ ਕਾਰ ਪੁੱਲ ਤੋਂ ਹੇਠਾਂ ਡਿੱਗ ਗਈ। ਹਾਦਸੇ ਦੌਰਾਨ 2 ਔਰਤਾਂ ਸਮੇਤ 3 ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਜ਼ਖਮੀਆਂ ਨੂੰ ਇਲਾਜ਼ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਹੈ।











