Saturday, October 31, 2026
Home Latest 2 ਕਾਰਾਂ ਦੀ ਹੋਈ ਭਿਆਨਕ ਟੱਕਰ, ਕਾਰ ਚਾਲਕ ਡਾਕਟਰ ਦੀ ਮੌਤ, 5...

2 ਕਾਰਾਂ ਦੀ ਹੋਈ ਭਿਆਨਕ ਟੱਕਰ, ਕਾਰ ਚਾਲਕ ਡਾਕਟਰ ਦੀ ਮੌਤ, 5 ਜ਼ਖਮੀ  

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਫਿਰੋਜ਼ਪੁਰ ਵੇਰਕਾ ਮਿਲਕ ਪਲਾਂਟ ਨਜ਼ਦੀਕ ਇੱਕ ਤੇਜ਼ ਰਫ਼ਤਾਰ ਕ੍ਰੇਟਾ ਅਤੇ ਸਵਿਫਟ ਕਾਰ ਦੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ ਕਾਰ ਚਲਾ ਰਹੇ ਡਾਕਟਰ ਦੀ ਮੌਕੇ ਤੇ ਮੌਤ ਹੋ ਗਈ ਜ਼ਦਕਿ 5 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮ੍ਰਿਤਕ ਡਾਕਟਰ ਦੀ ਪਹਿਚਾਣ ਗਗਨਦੀਪ ਵਾਸੀ ਲੁਧਿਆਣਾ ਦੇ ਜਮਾਲਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਡਾ. ਗਗਨਦੀਪ ਕਿਸੇ ਕੰਮ ਲਈ ਜਗਰਾਉਂ ਜਾ ਰਹੇ ਸਨ ਤੇ ਜਦੋਂ ਉਹ ਲੁਧਿਆਣਾ ਦੇ ਨਜ਼ਦੀਕ ਵੇਰਕਾ ਮਿਲਕ ਪਲਾਂਟ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਪਹਿਲਾਂ ਇੱਕ ਬਾਈਕ ਸਵਾਰ ਨਾਲ ਟਕਰਾ ਗਈ ਅਤੇ ਫਿਰ ਸਾਹਮਣੇ ਤੋਂ ਆ ਰਹੀ ਸਵਿਫਟ ਕਾਰ ਨਾਲ ਟਕਰਾ ਗਈ।

Advertisements

ਜਿਸ ਕਾਰਨ ਡਾਕਟਰ ਦੀ ਕਾਰ ਪਲਟ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਸਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਕ੍ਰੇਟਾ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਜਾਣਕਾਰੀ ਮੁਤਾਬਕ ਸਵਿਫਟ ਕਾਰ ਵਿੱਚ ਸਵਾਰ ਸਾਰੇ ਲੋਕ ਫਤਿਹਾਬਾਦ ਤੋਂ ਜਲੰਧਰ ਇੱਕ ਸਮਾਗਮ ਲਈ ਆਏ ਸਨ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਜ਼ਖਮੀਆਂ ਨੂੰ ਇਲਾਜ਼ ਲਈ ਹਸਪਤਾਲ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here