
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੀਆਰਟੀਸੀ ਮੁਲਾਜ਼ਮਾਂ ਵੱਲੋਂ ਲੁਧਿਆਣਾ ਚੰਡੀਗੜ੍ਹ ਹਾਈਵੇਅ ਜਾਮ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਇਹ ਧਰਨਾ ਲਗਾਇਆ ਹੈ। ਲੁਧਿਆਣਾ ਚੰਡੀਗੜ੍ਹ ਹਾਏਵਅ ਤੇ 2 ਤੋਂ 3 ਕਿਲੋਮੀਟਰ ਤੱਕ ਜਾਮ ਲਗਾਇਆ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰਮਚਾਰੀਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਜੋ ਪ੍ਰਾਈਵੇਟ ਬੱਸਾਂ ਕਿਲੋਮੀਟਰ ਦੇ ਹਿਸਾਬ ਨਾਲ ਚਲਾਉਣਾ ਚਾਹੁੰਦੀ ਹੈ ਜਿਸ ਦਾ ਯੂਨੀਅਨ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਧਰਨਾ ਬਿਲਕੁਲ ਸ਼ਾਂਤਮਈ ਚੱਲ ਰਿਹਾ ਸੀ ਪਰ ਕੋਈ ਵੀ ਅਧਿਕਾਰੀ ਜਦੋਂ ਮੌਕੇ ਤੇ ਨਹੀਂ ਪਹੁੰਚਿਆ ਤਾਂ ਇਹ ਮੁਲਾਜ਼ਮ ਖਰੜ ਤੋਂ ਸੈਕਟਰ-17 ਚੰਡੀਗੜ੍ਹ ਵੱਲ ਨੂੰ ਕੂਚ ਕਰਨ ਲੱਗ ਗਏ। ਮੁਲਾਜ਼ਮਾ ਨੇ ਪ੍ਰਸ਼ਾਸਨ ਨੂੰ ਮੰਗ ਕੀਤੀ ਹੈ ਕਿ ਉਹਨਾਂ ਨੂੰ ਕਿਸੇ ਵੀ ਸਥਾਨ ਤੇ ਧਰਨਾ ਲਗਾਉਣ ਦੀ ਮੰਨਜੂਰੀ ਦਿੱਤੀ ਜਾਵੇ ਤਾਂ ਜੋ ਟਰੈਫ਼ਿਕ ਵਿੱਚ ਮੁਸ਼ਕਿਲ ਨਾ ਆਵੇ।











