
ਮੋਹਾਲੀ (ਦ ਸਟੈਲਰ ਨਿਊਜ਼)। ਬਲੌਂਗੀ ਦੇ ਆਦਰਸ਼ ਨਗਰ ਕਲੋਨੀ ਨਜ਼ਦੀਕ ਇੱਕ ਖਾਲੀ ਪਲਾਟ ਵਿੱਚ ਟੋਏ ਵਿੱਚ ਭਰੇ ਮੀਂਹ ਦੇ ਪਾਣੀ ਵਿੱਚ ਡੁੱਬਣ ਨਾਲ 2 ਬੱਚਿਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਆਰਿਅਨ ਉਮਰ 11 ਸਾਲਾਂ ਤੇ ਬੱਚੀ ਰਾਧੇ ਉਮਰ 10 ਸਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਆਰਿਅਨ ਤੇ ਰਾਧੇ ਨੇ ਦੂਜੇ ਬੱਚਿਆਂ ਨੂੰ ਦੇਖ ਕੇ ਟੋਏ ਵਿੱਚ ਭਰੇ ਪਾਣੀ ਵਿੱਚ ਨਹਾਉਣਾ ਸ਼ੁਰੂ ਕਰ ਦਿੱਤਾ ਤੇ ਨਹਾਉਂਦੇ ਸਮੇਂ ਦੋਵੇਂ ਬੱਚੇ ਡੂੰਘੇ ਪਾਣੀ ਵਿੱਚ ਚਲੇ ਗਏ ਅਤੇ ਡੁੱਬ ਗਏ।

ਜਦੋਂ ਉਨ੍ਹਾਂ ਨਾਲ ਨਹਾਉਂਦੇ ਹੋਰ ਬੱਚਿਆਂ ਨੇ ਰੌਲਾ ਪਾਇਆ ਤਾਂ ਆਸਪਾਸ ਦੇ ਲੋਕ ਇਕੱਠੇ ਹੋ ਗਏ। ਉਹਨਾਂ ਨੇ ਦੋਵੇਂ ਬੱਚਿਆਂ ਨੂੰ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।












