
ਗੜ੍ਹਸ਼ੰਕਰ (ਦ ਸਟੈਲਰ ਨਿਊਜ਼)। ਗੜ੍ਹਸ਼ੰਕਰ ਦੇ ਪਿੰਡ ਅਜਨੋਹਾ ਨਜ਼ਦੀਕ ਇੱਕ ਸਿਲੰਡਰਾਂ ਨਾਲ ਭਰੇ ਟਰੱਕ ਦੇ ਨਹਿਰ ਵਿੱਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿਲੰਡਰਾਂ ਨਾਲ ਭਰਿਆ ਟਰੱਕ ਗੜ੍ਹਸ਼ੰਕਰ ਤੋਂ ਕੋਟਫਤੂਹੀ ਵੱਲ ਜਾ ਰਿਹਾ ਸੀ ਤਾਂ ਜਦੋਂ ਅਜਨੋਹਾ ਨਜ਼ਦੀਕ ਲਗਦੀ ਕੋਲ ਪਹੁੰਚਾ ਤਾਂ ਨਹਿਰ ਵਾਲੀ ਸਾਈਡ ਰੇਲਿੰਗ ਨਾ ਹੋਣ ਕਾਰਨ ਅਚਾਨਕ ਟਰੱਕ ਦਾ ਸਤੁੰਲਨ ਵਿਗੜ ਗਿਆ ਤੇ ਟਰੱਕ ਪਲਟ ਗਿਆ।

ਜਿਸ ਤੋਂ ਬਾਅਦ ਆਸਪਾਸ ਦੇ ਲੋਕਾਂ ਨੇ ਤੁਰੰਤ ਟਰੱਕ ਡਰਾਈਵਰ ਨੂੰ ਬਾਹਰ ਕੱਢਿਆ। ਟਰੱਕ ਡਰਾਈਵਰ ਦੇ ਮਾਮੂਲੀ ਸੱਟਾਂ ਲੱਗੀਆਂ ਹਨ।












