Saturday, October 24, 2026
Home Latest 2 ਅਣਪਛਾਤੇ ਵਿਅਕਤੀਆਂ ਨੇ ਹਸਪਤਾਲ ‘ਚ ਚਲਾਈਆਂ ਗੋਲੀਆਂ, ਡਾਕਟਰ ਗੰਭੀਰ ਜ਼ਖ਼ਮੀ

2 ਅਣਪਛਾਤੇ ਵਿਅਕਤੀਆਂ ਨੇ ਹਸਪਤਾਲ ‘ਚ ਚਲਾਈਆਂ ਗੋਲੀਆਂ, ਡਾਕਟਰ ਗੰਭੀਰ ਜ਼ਖ਼ਮੀ

Police and criminals’ firing fetches the life of 8-years-old boy

ਮੋਗਾ (ਦ ਸਟੈਲਰ ਨਿਊਜ਼)। ਮੋਗਾ ਦੇ ਕਸਬਾ ਕੋਟ ਈਸੇ ਖਾਂ ਵਿੱਚ ਦਿਨ ਦਿਹਾੜੇ ਗੋਲੀਆਂ ਚਲਣ ਦੀ ਖਬਰ ਮਿਲੀ ਹੈ। ਦੱਸ ਦਈਏ ਕਿ ਈਸੇ ਖਾਂ ਮੇਨ ਚੌਂਕ ਵਿੱਚ ਸਥਿਤ ਡਾਕਟਰ ਦੇ ਨਰਸਿੰਗ ਹੋਮ ਵਿੱਚ 2 ਅਣਪਛਾਤੇ ਲੋਕ ਆਏ ਅਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਡਾਕਟਰ ਅਨਿਲਜੀਤ ਕੰਬੋਜ ਕੋਟ ਈਸੇ ਖਾਂ ਮੇਨ ਚੌਕ ਵਿਖੇ ਆਪਣੇ ਹਰਬੰਸ ਨਰਸਿੰਗ ਹੋਮ ਵਿੱਚ ਬੈਠੇ ਸਨ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

Advertisements

ਅਨਿਲਜੀਤ ਕੰਬੋਜ ਨੂੰ ਦੋ ਤੋਂ ਤਿੰਨ ਗੋਲੀਆਂ ਲੱਗੀਆਂ ਅਤੇ ਉਹ ਗੰਭੀਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਦੀ ਹਾਲਤ ਬਹੁਤ ਨਾਜ਼ੁਕ ਹੈ। ਉਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਿਆ ਹੈ ਕਿ ਡਾਕਟਰ ਨੂੰ ਪਹਿਲਾਂ ਵੀ ਫਿਰੌਤੀ ਮੰਗਣ ਦੀਆਂ ਧਮਕੀਆਂ ਮਿਲੀਆਂ ਸਨ।

LEAVE A REPLY

Please enter your comment!
Please enter your name here