
ਫ਼ਾਜ਼ਿਲਕਾ (ਦ ਸਟੈਲਰ ਨਿਊਜ਼)। ਫ਼ਾਜ਼ਿਲਕਾ ਦੇ ਪਿੰਡ ਬੁਰਜ ਹਨੂੰਮਾਨਗੜ੍ਹ ਤੋਂ ਬੱਚਿਆਂ ਨੂੰ ਸਕੂਲ ਲੈ ਜਾ ਰਹੀ ਇਕ ਸਕੂਲ ਵੈਨ ਨਾਲੇ ਵਿੱਚ ਡਿੱਗ ਗਈ। ਸ਼ੁੱਕਰ ਰਿਹਾ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਡਰਾਈਵਰ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ।

ਜਾਣਕਾਰੀ ਅਨੁਸਾਰ ਵੈਨ ਬੁਰਜਨੁਮਾਨਗੜ੍ਹ ਪਿੰਡ ਤੋਂ ਬੱਚਿਆਂ ਨੂੰ ਲੈ ਕੇ ਕੰਧਵਾਲਾ ਪਿੰਡ ਜਾ ਰਹੀ ਸੀ। ਰਸਤੇ ਵਿੱਚ ਸਕੂਲ ਵੈਨ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਨਾਲੇ ਵਿੱਚ ਡਿੱਗ ਗਈ। ਲੋਕਾਂ ਨੇ ਬੱਚਿਆਂ ਨੂੰ ਵੈਨ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ। ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸਕੂਲ ਵੈਨ ਡਰਾਈਵਰ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ।












