Thursday, October 29, 2026
Home Latest ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਹਨ...

ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਹਨ ਮੀਟਿੰਗਾਂ: ਸੁਖਵੰਤ ਪੱਡਾ 

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦੀ ਅਗਵਾਈ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਹੇਠ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਨੂੰ ਮੁਹਿੰਮ ਅੱਗੇ ਵਧਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਿਊਮਨ ਰਾਈਟਸ ਕਾਊਂਸਲ ਇੰਡੀਆ ਦੇ ਸੂਬਾ ਪ੍ਰਧਾਨ ਸੁਖਵੰਤ ਸਿੰਘ ਪੱਡਾ ਵੱਲੋਂ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਿਕਾਸ ਮੋਮੀ ਦੇ ਸਹਿਯੋਗ ਨਾਲ ਵਾਰਡ ਨੰਬਰ 45 ਅਤੇ 48 ਵਿੱਚ ਮੀਟਿੰਗਾਂ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆ ਖ਼ਿਲਾਫ਼ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਵੱਧ ਚੜ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ।ਉਨ੍ਹਾਂਨੇ ਦੱਸਿਆ ਕਿ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ,ਤਾਂ ਜੋ ਲੋਕਾਂ ਦਾ ਸਹਿਯੋਗ ਲਿਆ ਜਾ ਸਕੇ।

Advertisements

ਉਨ੍ਹਾਂਨੇ ਕਿਹਾ ਕਿ ਨਸ਼ਾ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਸਖ਼ਤੀ ਨਾਲ ਲਾਗੂ ਕਰਨ ਅਤੇ ਜ਼ਿਲ੍ਹਾ ਕਪੂਰਥਲਾ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰਨ ਲਈ ਆਮ ਲੋਕਾਂ ਦੀ ਮੱਦਦ ਨਾਲ ਨਸ਼ਾ ਤਸਕਰਾਂ ਖਿਲਾਫ ਵਿਆਪਕ ਪੱਧਰ ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਗੁੰਮਰਾਹ ਹੋਏ ਨੌਜਵਾਨਾਂ ਨੂੰ ਜਾਗੂਰਕ ਕਰਕੇ ਇਲਾਜ ਕਰਵਾਉਣ ਲਈ ਪੇ੍ਰਿਤ ਕੀਤਾ ਜਾ ਰਿਹਾ ਹੈ।ਪੱਡਾ ਨੇ ਕਿਹਾ ਕਿ ਪੰਜਾਬ ਮਹਾਨ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੀ ਧਰਤੀ ਹੈ ਜਿਨ੍ਹਾਂ ਨੇ ਸੂਬੇ, ਦੇਸ਼ ਅਤੇ ਕੌਮ ਲਈ ਅਥਾਹ ਕੁਰਬਾਨੀਆਂ ਦਿੱਤੀਆਂ ਹਨ।ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਨਸ਼ਿਆਂ ਵਿਰੁੱਧ ਲੜਾਈ ਵਿੱਚ ਆਪਣਾ ਯੋਗਦਾਨ ਪਾਈਏ ਅਤੇ ਨਸ਼ਿਆਂ ਵਿਰੁੱਧ ਜਨਤਕ ਜਾਗਰੂਕਤਾ ਮੁਹਿੰਮ ਚਲਾ ਕੇ ਪੰਜਾਬ ਦੀ ਪ੍ਰਾਚੀਨ ਸ਼ਾਨ ਨੂੰ ਬਹਾਲ ਕਰੀਏ।ਉਨ੍ਹਾਂ ਕਿਹਾ ਕਿ ਦਸ ਸਿੱਖ ਗੁਰੂ ਸਾਹਿਬਾਨ ਦੁਆਰਾ ਦਰਸਾਏ ਗਏ ਰਸਤੇ ਤੇ ਚੱਲ ਕੇ ਇਸ ਖ਼ਤਰੇ ਨੂੰ ਹਮੇਸ਼ਾ ਲਈ ਖਤਮ ਕਰਨ ਵਿੱਚ ਮਦਦ ਮਿਲ ਸਕਦੀ ਹੈ ਪੱਡਾ ਨੇ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਔਰਤਾਂ ਨੂੰ ਆਪਣੇ ਬੱਚਿਆਂ ਨੂੰ ਨੈਤਿਕ ਤੌਰ ਤੇ ਸਹੀ ਮਾਰਗ ਵੱਲ ਸੇਧਿਤ ਕਰਕੇ ਇਸ ਮਿਸ਼ਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣੀ ਪਵੇਗੀ।ਉਨ੍ਹਾਂ ਪੰਜਾਬ ਦੇ ਲੋਕਾਂ, ਖਾਸ ਕਰਕੇ ਔਰਤਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦਾ ਸੱਦਾ ਦਿੱਤਾ।ਪੱਡਾ ਨੇ ਅੱਗੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰੀ ਯਤਨਾਂ ਤੱਕ ਸੀਮਤ ਨਹੀਂ ਹੋ ਸਕਦੀ।

ਜਦੋਂ ਲੋਕ ਆਪਸੀ ਸਮਝ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਇਕੱਠੇ ਹੋ ਕੇ ਸਰਕਾਰ ਦੇ ਹੱਥ ਮਜ਼ਬੂਤ ਕਰਦੇ ਹਨ,ਤਾਂ ਅਜਿਹੀਆਂ ਮੁਹਿੰਮਾਂ ਦੀ ਸਫਲਤਾ ਹੋਰ ਵੀ ਯਕੀਨੀ ਹੋ ਜਾਂਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਜਦੋਂ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ,ਤਾਂ ਸਾਨੂੰ ਸਾਰਿਆਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਨਸ਼ਾ ਮੁਕਤ ਭਵਿੱਖ ਬਣਾਉਣ ਲਈ ਇਸ ਮਿਸ਼ਨ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।ਉਨ੍ਹਾਂਨੇ ਕਿਹਾ ਕਿ ਇਹ ਨਸ਼ਾ ਮੁਕਤੀ ਮੁਹਿੰਮ ਕੋਈ ਸਿਆਸੀ ਮੁਹਿੰਮ ਨਹੀਂ ਹੈ,ਇਹ ਇੱਕ ਸਮਾਜਿਕ ਸੰਕਲਪ ਹੈ।ਉਹ ਸਮਾਜ ਦੇ ਹਰ ਵਰਗ,ਹਰ ਪੰਚਾਇਤ, ਹਰ ਨੌਜਵਾਨ,ਹਰ ਮਾਤਾ-ਪਿਤਾ ਨੂੰ ਅਪੀਲ ਕਰਦੇ ਹਨ ਕਿ ਇਸ ਅੰਦੋਲਨ ਨਾਲ ਜੁੜਨ।ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਇਹ ਲੜਾਈ ਸਾਡੀ ਸਭ ਦੀ ਲੜਾਈ ਹੈ।ਪੱਡਾ ਵੱਲੋਂ ਇਸ ਮੌਕੇ ਹਾਜ਼ਰੀਨ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ,ਜਿਸ ਤਹਿਤ ਇਹ ਸੰਕਲਪ ਲਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਹੁਣ ਘਰ-ਘਰ ਤੋਂ ਸ਼ੁਰੂ ਹੋ ਚੁੱਕੀ ਹੈ।

ਹਰ ਨਾਗਰਿਕ ਆਪਣੇ ਮੁਹੱਲੇ ਦਾ ਪਹਿਰੇਦਾਰ ਬਣੇਗਾ ਅਤੇ ਨਸ਼ਿਆਂ ਨੂੰ ਮੁਹੱਲੇ ਵਿੱਚ ਵੜਨ ਨਹੀਂ ਦੇਵੇਗਾ।ਹੁਣ ਨਾ ਕੋਈ ਨਸ਼ਾ ਵਿਕੇਗਾ,ਨਾ ਕੋਈ ਤਸਕਰ ਮੁਹੱਲਿਆਂ ਵਿੱਚ ਵੜੇਗਾ,ਇਸ ਮੌਕੇ ਇਹ ਵੀ ਅਹਿਦ ਲਿਆ ਗਿਆ ਕਿ ਜੋ ਨਸ਼ਿਆਂ ਦੇ ਸ਼ਿਕਾਰ ਹਨ,ਉਨ੍ਹਾਂ ਨੂੰ ਸਮਾਜ ਤੋਂ ਬਾਹਰ ਨਹੀਂ ਕੀਤਾ ਜਾਵੇਗਾ,ਸਗੋਂ ਉਨ੍ਹਾਂ ਨੂੰ ਸਹੀ ਰਾਹ ਵਿਖਾ ਕੇ ਪੁਨਰਵਾਸ ਲਈ ਉਪਰਾਲੇ ਕੀਤੇ ਜਾਣਗੇ।ਨਸ਼ਾ ਤਸਕਰਾਂ ਨੂੰ ਕਿਸੇ ਤਰ੍ਹਾਂ ਦੀ ਸਰਪ੍ਰਸਤੀ ਨਹੀਂ ਮਿਲੇਗੀ। ਪੂਰੇ ਮੁਹੱਲੇ ਦੇ ਨਾਲ ਮਿਲ ਕੇ ਨਸ਼ਾ ਮੁਕਤ ਪੰਜਾਬ ਦਾ ਸੰਕਲਪ ਲਿਆ ਗਿਆ ਹੈ।ਇਸ ਮੌਕੇ ਤੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੰਦੀਪ ਕੁਮਾਰ,ਨਵੀ ਗਿੱਲ, ਪੰਕਜ,ਰੋਹਿਤ,ਸਿਕੰਦਰ,ਵਿਸ਼ਾਲ, ਵੰਸ਼,ਹਰਸ਼,ਕੇਸ਼,ਲਵ, ਗੋਰਾ,ਪ੍ਰਦੀਪ,ਨਵੀ ਗਿੱਲ,ਪੰਕਜ, ਰੋਹਿਤ,ਸਿਕੰਦਰ,ਵਿਸ਼ਾਲ,ਵੰਸ਼,ਹਰਸ਼,ਕੇਸ਼,ਲਵ,ਗੋਰਾ, ਰੋਹਿਤ,ਸਾਹਮਾ,ਰਮਨ,ਸੁਰਜੀਤ,ਰਾਕੇਸ਼,ਗੌਰਵ,ਅਕਾਸ਼, ਰਾਜ ਕੁਮਾਰ,ਲਵ,ਸ਼ੇਰੀ,ਅਮੁ,ਰਾਹੁਲ ਪਿਆਰਦੀਪ ਸੰਚਨ,ਪੰਕਜ,ਵੀਸ਼ਆਲ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here