Monday, October 26, 2026
Home Crime ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਲਵਜੀਤ ਕੌਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਲਵਜੀਤ ਕੌਰ ਆਸਟ੍ਰੇਲੀਆ ਜਾਣ ਲਈ ਹਵਾਈ ਅੱਡੇ ‘ਤੇ ਪਹੁੰਚੀ ਸੀ। ਉਸ ਵਿਰੁੱਧ ਜਾਰੀ ਲੁੱਕ ਆਊਟ ਸਰਕੂਲਰ (LOC) ਦੇ ਚੱਲਦੇ ਉਸ ਨੂੰ ਹਵਾਈ ਅੱਡੇ ਤੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਲਵਜੀਤ ਕੌਰ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 307 ਤਹਿਤ ਮਾਮਲਾ ਦਰਜ ਕੀਤਾ ਹੈ, ਜਿਸ ਵਿੱਚ ਉਹ ਵਾਂਟੇਡ ਸੀ।

Advertisements

ਵਿਦੇਸ਼ ਵਿੱਚ ਰਹਿਣ ਕਾਰਨ ਹੁਣ ਤੱਕ ਉਸਦੀ ਗ੍ਰਿਫ਼ਤਾਰ ਨਹੀਂ ਹੋ ਸਕੀ ਸੀ। ਉਹ ਹਾਲ ਹੀ ਵਿੱਚ ਜੱਗੂ ਭਗਵਾਨਪੁਰੀਆ ਦੀ ਮਾਂ ਦੇ ਕਤਲ ਤੋਂ ਬਾਅਦ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਭਾਰਤ ਆਈ ਸੀ ਅਤੇ ਹੁਣ ਆਸਟ੍ਰੇਲੀਆ ਜਾਣ ਲਈ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੀ ਸੀ। ਏਅਰਪੋਰਟ ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਲਵਜੀਤ ਕੌਰ ਤੋਂ ਰਾਤ ਭਰ ਪੁੱਛਗਿੱਛ ਕੀਤੀ ਅਤੇ ਫਿਰ ਉਸਨੂੰ ਬਟਾਲਾ ਪੁਲਿਸ ਦੇ ਹਵਾਲੇ ਕਰ ਦਿੱਤਾ। ਬਟਾਲਾ ਪੁਲਿਸ ਹੁਣ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here