Thursday, October 15, 2026
Home Chandigarh ਪੰਜਾਬ ਪੁਲਿਸ ਦਾ ਮੁਲਾਜ਼ਮ ਸਤਿੰਦਰ ਸ਼ੱਕੀ ਹਾਲਾਤਾਂ ‘ਚ ਲਾਪਤਾ

ਪੰਜਾਬ ਪੁਲਿਸ ਦਾ ਮੁਲਾਜ਼ਮ ਸਤਿੰਦਰ ਸ਼ੱਕੀ ਹਾਲਾਤਾਂ ‘ਚ ਲਾਪਤਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਪੁਲਿਸ ਦਾ ਕਰਮਚਾਰੀ ਸਤਿੰਦਰ ਸਿੰਘ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਮੰਗਲਵਾਰ ਰਾਤ ਨੂੰ ਮੋਹਾਲੀ ਤੋਂ ਆਪਣੀ ਡਿਊਟੀ ਖ਼ਤਮ ਕਰ ਕੇ ਸਮਾਣਾ, ਪਟਿਆਲਾ ਸਥਿਤ ਆਪਣੇ ਘਰ ਜਾ ਰਿਹਾ ਸੀ, ਪਰ ਉਹ ਉੱਥੇ ਨਹੀਂ ਪਹੁੰਚਿਆ। ਪੁਲਿਸ ਨੂੰ ਉਸ ਦੀ ਕਾਰ ਪਿੰਡ ਭਨਰਾ ਨੇੜੇ ਮਿਲੀ ਹੈ, ਜਿਸ ‘ਤੇ ਖੂਨ ਦੇ ਨਿਸ਼ਾਨ ਵੀ ਮਿਲੇ ਹਨ। ਹਾਲਾਂਕਿ, ਸਤਿੰਦਰ ਸਿੰਘ ਦਾ ਹੁਣ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ ਅਤੇ ਉਸ ਦਾ ਮੋਬਾਈਲ ਫੋਨ ਵੀ ਬੰਦ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ।

Advertisements

ਪਰਿਵਾਰ ਦੇ ਅਨੁਸਾਰ, ਉਹ ਕੁਝ ਸਮੇਂ ਲਈ ਮੋਹਾਲੀ ਵਿੱਚ ਡਿਊਟੀ ‘ਤੇ ਸੀ। ਉਹ ਇੱਕ-ਦੋ ਦਿਨਾਂ ਬਾਅਦ ਸਮਾਣਾ, ਪਟਿਆਲਾ ਸਥਿਤ ਆਪਣੇ ਘਰ ਆਉਂਦਾ-ਜਾਂਦਾ ਰਹਿੰਦਾ ਸੀ। ਬੀਤੀ ਰਾਤ ਉਸ ਨੇ ਰਾਤ ਨੌਂ ਵਜੇ ਆਪਣੀ ਪਤਨੀ ਨਾਲ ਫ਼ੋਨ ‘ਤੇ ਗੱਲ ਕੀਤੀ। ਉਸ ਨੇ ਪਰਿਵਾਰ ਨੂੰ ਇਹ ਵੀ ਦੱਸਿਆ ਕਿ ਉਹ ਜਲਦੀ ਆ ਰਿਹਾ ਹੈ। ਪਰ ਜਦੋਂ ਉਹ ਲਗਭਗ ਦੋ ਘੰਟੇ ਤੱਕ ਨਹੀਂ ਪਹੁੰਚਿਆ ਤਾਂ ਪਰਿਵਾਰ ਨੇ ਫੋਨ ਕਰਨੇ ਸ਼ੁਰੂ ਕਰ ਦਿੱਤੇ। ਪਰ ਉਸ ਦਾ ਫ਼ੋਨ ਵੀ ਬੰਦ ਆਉਣ ਲੱਗ ਪਿਆ। ਉਸ ਨਾਲ ਕੋਈ ਸੰਪਰਕ ਨਹੀਂ ਹੋ ਰਿਹਾ ਸੀ। ਪੁਲਿਸ ਵੱਲੋਂ ਸਤਿੰਦਰ ਦੀ ਭਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here