
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿਧਾਨਸਭਾ ਨੇ ਮੋਹਾਲੀ ਦੀ ਸੀਸੀਜੀ ਯੂਨੀਵਰਸਿਟੀ ਝੰਜੇੜੀ ਬਿੱਲ ਨੂੰ ਪਾਸ ਕਰ ਦਿੱਤਾ ਹੈ। ਇਹ ਪ੍ਰਸਤਾਵ ਸਰਬਸੰਮਤੀ ਨਾਲ ਪਾਸ ਹੋਇਆ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿੱਲ ਪੇਸ਼ ਕੀਤਾ। ਇਸ ਬਿੱਲ ਦੇ ਪਾਸ ਹੋਣ ਨਾਲ ਸੂਬੇ ਵਿੱਚ ਯੂਨੀਵਰਸਿਟੀਆਂ ਦੀ ਕੁੱਲ ਗਿਣਤੀ 19 ਹੋ ਜਾਵੇਗੀ।

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਮਿਆਦ 2 ਦਿਨ ਲਈ ਵਧਾਈ ਗਈ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦਾ ਸਮਾਂ 15 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ ਯਾਨੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੁਣ 15 ਜੁਲਾਈ ਤੱਕ ਚੱਲੇਗਾ ਅਤੇ 14 ਅਤੇ 15 ਜੁਲਾਈ ਨੂੰ ਸਦਨ ਦੀ ਕਰਵਾਈ ਹੋਵੇਗੀ।












