Saturday, October 24, 2026
Home Crime ਮਾਪਿਆਂ ਦੇ ਇਕਲੌਤੇ ਪੁੱਤ ਨੂੰ ਨੌਜਵਾਨਾਂ ਨੇ ਉਤਾਰਿਆ ਮੌਤ ਦੇ ਘਾਟ

ਮਾਪਿਆਂ ਦੇ ਇਕਲੌਤੇ ਪੁੱਤ ਨੂੰ ਨੌਜਵਾਨਾਂ ਨੇ ਉਤਾਰਿਆ ਮੌਤ ਦੇ ਘਾਟ

ਪਟਿਆਲਾ (ਦ ਸਟੈਲਰ ਨਿਊਜ਼)। ਸਮਾਣਾ ਦੇ ਪਿੰਡ ਕਹਿਰਾਲੀ ਸਾਹਿਬ ਦੇ ਵਿੱਚ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਦੀ ਜਾਣਕਾਰੀ ਦੇ ਮੁਤਾਬਿਕ ਮਨਜੀਤ ਸਿੰਘ ਆਪਣੇ ਪਿਤਾ ਦੇ ਨਾਲ ਖੇਤਾਂ ਤੋਂ ਟਰੈਕਟਰ ‘ਤੇ ਆ ਰਿਹਾ ਸੀ। ਇਸ ਦੌਰਾਨ ਮਨਜੀਤ ਸਿੰਘ ਰਸਤੇ ਦੇ ਵਿੱਚ ਇੱਕ ਧਾਰਮਿਕ ਸਥਾਨ ਦੇ ਕੋਲ ਉਤਰ ਗਿਆ ਅਤੇ ਉਸਦੇ ਬਾਅਦ ਉਸ ਨੌਜਵਾਨ ਨੂੰ ਪਿੰਡ ਦੇ ਇੱਕ ਮੋੜ ਹੈ, ਜਿੱਥੇ ਕੁਝ ਹੋਰ ਨੌਜਵਾਨਾਂ ਵੱਲੋਂ ਉਹਨੂੰ ਘੇਰ ਲਿਆ ਗਿਆ ਅਤੇ ਉਸ ਨਾਲ ਲੜਾਈ ਕੀਤੀ। ਉਪਰੰਤ ਮਨਜੀਤ ਸਿੰਘ ਨੂੰ ਇੱਕ ਘਰ ਦੇ ਵਿੱਚ ਲਿਜਾਇਆ ਗਿਆ, ਜਿੱਥੇ ਉਹਦੇ ਗੰਭੀਰ ਸੱਟਾਂ ਮਾਰੀਆਂ ਗਈਆਂ।

Advertisements

ਪਰਿਵਾਰਕ ਮੈਂਬਰਾਂ ਅਨੁਸਾਰ, ਮਨਜੀਤ ਸਿੰਘ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਹਾਲਤ ‘ਚ ਮਿਲਿਆ, ਜਿਸ ਨੂੰ ਤੁਰੰਤ ਸਮਾਣਾ ਦੇ ਸਰਕਾਰੀ ਹਸਪਤਾਲ ਲੈ ਕੇ ਗਏ, ਜਿੱਥੇ ਉਸਦੀ ਹਾਲਤ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਪਟਿਆਲਾ ਰੈਫਰ ਕਰ ਦਿੱਤਾ। ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਜਾ ਕੇ ਮਨਜੀਤ ਸਿੰਘ ਨੇ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਰਜਵੰਤ ਸਿੰਘ ਰਾਮਨਗਰ ਪੁਲਿਸ ਚੌਕੀ ਦੇ ਇੰਚਾਰਜ ਨੇ ਕਿਹਾ ਕਿ ਸੂਚਨਾ ਮਿਲਣ ‘ਤੇ ਪੁਲਿਸ ਟੀਮ ਮੌਕੇ ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਘਟਨਾ ਵਿੱਚ ਨੌਜਵਾਨ ਮਨਜੀਤ ਸਿੰਘ ਦੀ ਮੌਤ ਹੋਈ ਹੈ ਅਤੇ ਕੁੱਝ ਨੌਜਵਾਨ ਜਖਮੀ ਵੀ ਹੋਏ ਹਨ, ਜਿਹੜੇ ਕਿ ਪਟਿਆਲਾ ਦੇ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ।

LEAVE A REPLY

Please enter your comment!
Please enter your name here