Saturday, October 10, 2026
Home Latest ਸੈਰ ਕਰਦੇ ਸਮੇਂ ਦੌੜਾਕ ਫੌਜਾ ਸਿੰਘ ਨੂੰ ਕਾਰ ਨੇ ਮਾਰੀ ਟੱਕਰ, ਹੋਈ...

ਸੈਰ ਕਰਦੇ ਸਮੇਂ ਦੌੜਾਕ ਫੌਜਾ ਸਿੰਘ ਨੂੰ ਕਾਰ ਨੇ ਮਾਰੀ ਟੱਕਰ, ਹੋਈ ਮੌਤ

ਜਲੰਧਰ (ਦ ਸਟੈਲਰ ਨਿਊਜ਼)। ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ 114 ਸਾਲ ਦੀ ਉਮਰ ਵਿੱਚ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਦੋਂ ਉਹ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇੱਕ ਕਾਰ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਉਹ ਸੜਕ ‘ਤੇ ਡਿੱਗ ਪਏ ਅਤੇ ਉਹਨਾਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਹੈ।

Advertisements

ਦੱਸ ਦਈਏ ਕਿ ਫੌਜਾ ਸਿੰਘ ਪੜ੍ਹੇ-ਲਿਖੇ ਨਹੀਂ ਹਨ ਅਤੇ ਪੰਜਾਬੀ ਬੋਲਣੀ ਜਾਣਦੇ ਹਨ ਪਰ ਪੜ੍ਹਨੀ ਨਹੀਂ। ਉਹ ਚਾਰ ਬੱਚਿਆਂ ’ਚ ਸਭ ਤੋਂ ਛੋਟੇ ਸਨ। ਉਨ੍ਹਾਂ ਦੀਆਂ ਲੱਤਾਂ ਬਹੁਤ ਪਤਲੀਆਂ ਅਤੇ ਕਮਜ਼ੋਰ ਹੋਣ ਕਰਕੇ ਉਹ ਪੰਜ ਸਾਲ ਤਕ ਤੁਰਨ ਤੋਂ ਅਸਮਰੱਥ ਸਨ ਅਤੇ ਥੋੜ੍ਹਾ ਤੁਰ ਕੇ ਥੱਕ ਜਾਂਦੇ ਸਨ। ਜਵਾਨ ਹੋਣ ’ਤੇ ਉਨ੍ਹਾਂ ’ਚ ਦੌੜਨ ਦਾ ਸ਼ੌਕ ਪੈਦਾ ਹੋ ਗਿਆ ਪਰ 1947 ’ਚ ਭਾਰਤ ਦੀ ਵੰਡ ਕਾਰਨ ਉਨ੍ਹਾਂ ਦਾ ਮਨ ਬਹੁਤ ਦੁਖੀ ਹੋਇਆ। ਵੰਡ ਦੇ ਦਰਦਨਾਕ ਦੌਰ ਤੋਂ ਬਾਅਦ ਉਨ੍ਹਾਂ ਨੇ ਦੌੜਨਾ ਛੱਡ ਦਿੱਤਾ। ਉਨ੍ਹਾਂ ਆਪਣਾ ਸਾਰਾ ਧਿਆਨ ਖੇਤੀਬਾੜੀ ’ਤੇ ਲਾਉਣਾ ਸ਼ੁਰੂ ਕਰ ਦਿੱਤਾ। ਫੌਜਾ ਸਿੰਘ ਨੇ ਆਪਣੀ ਜ਼ਿੰਦਗੀ ’ਚ ਬਹੁਤ ਉਤਰਾਅ-ਚੜ੍ਹਾਅ ਅਤੇ ਦੁੱਖ ਦੇਖੇ। 1992 ’ਚ ਆਪਣੀ ਜੀਵਨ ਸਾਥਣ ਦੇ ਦਿਹਾਂਤ ਤੋਂ ਬਾਅਦ ਉਹ ਆਪਣੇ ਪੁੱਤ ਕੋਲ ਲੰਡਨ ਚਲੇ ਗਏ, ਜਿਥੇ ਪਹੁੰਚ ਕੇ ਉਨ੍ਹਾਂ ਨੇ ਆਪਣੇ ਜਵਾਨੀ ਦੇ ਸ਼ੌਕ ਦੌੜਨ ਨੂੰ ਪੂਰਾ ਕਰਨ ਲਈ ਪ੍ਰੈਕਟਿਸ ਸ਼ੁਰੂ ਕਰ ਦਿੱਤੀ।

LEAVE A REPLY

Please enter your comment!
Please enter your name here