
ਚੰਡੀਗੜ੍ਹ (ਦ ਸਟੈਲਰ ਨਿਊਜ਼)। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਹਨ। ਵਿਜੀਲੈਂਸ ਵਿਭਾਗ ਦੀ ਟੀਮ ਨੇ ਅੰਮ੍ਰਿਤਸਰ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ। ਵਿਜੀਲੈਂਸ ਦੀ ਇਸ ਕਾਰਵਾਈ ਦੌਰਾਨ ਘਰ ਦੇ ਆਲੇ-ਦੁਆਲੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ।

ਪ੍ਰਾਪਤ ਜਾਣਕਾਰੀ ਮੁਤਾਬਕ ਮਜੀਠੀਆ ਦੇ ਘਰ ਨੂੰ ਜਾਣ ਵਾਲੇ ਸਾਰੇ ਰਸਤੇ ਬੈਰੀਕੇਡਿੰਗ ਰਾਹੀਂ ਬੰਦ ਕਰ ਦਿੱਤੇ ਗਏ ਹਨ ਤਾਂ ਜੋ ਕੋਈ ਬਾਹਰੀ ਵਿਅਕਤੀ ਘਰ ਦੇ ਨੇੜੇ ਨਾ ਜਾ ਸਕੇ। ਵਿਜੀਲੈਂਸ ਟੀਮ ਵੱਲੋਂ ਘਰ ਦੇ ਅੰਦਰ ਤੇ ਬਾਹਰ ਦੀ ਜਾਂਚ ਕੀਤੀ ਜਾ ਰਹੀ ਹੈ।












