
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਸ਼੍ਰੀ ਹਰਿਮੰਦਰ ਸਿੰਘ ਨੂੰ ਈਮੇਲ ਰਾਹੀ 72 ਘੰਟਿਆਂ ਵਿੱਚ ਤੀਜੀ ਵਾਰ ਬੰਦ ਧਮਾਕੇ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਸ਼੍ਰੀ ਦਰਬਾਰ ਸਿੰਘ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖਤਾਂ ਪ੍ਰਬੰਧ ਕੀਤੇ ਗਏ ਹਨ। ਲਗਾਤਾਰ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੀ ਸੁਰੱਖਿਆ ਵਧਾ ਦਿੱਤੀ ਹੈ। ਸਖ਼ਤ ਜਾਂਚ ਨੂੰ ਯਕੀਨੀ ਬਣਾਉਣ ਲਈ ਉੱਥੇ ਬੰਬ ਨਿਰੋਧਕ ਦਸਤੇ ਅਤੇ ਖੋਜੀ ਕੁੱਤੇ ਤਾਇਨਾਤ ਕੀਤੇ ਗਏ ਹਨ।

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਕਿਹਾ, “ਪ੍ਰਬੰਧਕਾਂ ਨੂੰ ਪਿਛਲੇ ਤਿੰਨ ਦਿਨਾਂ ਵਿੱਚ ਤਿੰਨ ਧਮਕੀ ਭਰੇ ਈਮੇਲ ਮਿਲੇ ਹਨ, ਜਿਨ੍ਹਾਂ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਵੀ ਸੂਚਿਤ ਕੀਤਾ ਗਿਆ ਹੈ, ਪਰ ਅਜੇ ਤੱਕ ਕਿਸੇ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਸ਼ਰਧਾਲੂਆਂ ਦੀ ਗਿਣਤੀ ਘਟਾਉਣ ਲਈ ਇਨ੍ਹਾਂ ਧਮਕੀਆਂ ਪਿੱਛੇ ਕੋਈ ਸਾਜ਼ਿਸ਼ ਹੋ ਸਕਦੀ ਹੈ।” ਉਨ੍ਹਾਂ ਨੇ ਮੁਲਜ਼ਮਾਂ ਵਿਰੁੱਧ ਜਲਦੀ ਕਾਰਵਾਈ ਦੀ ਮੰਗ ਕੀਤੀ ਹੈ।











