Thursday, October 29, 2026
Home Crime ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ NRI ਗ੍ਰਿਫ਼ਤਾਰ

ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ NRI ਗ੍ਰਿਫ਼ਤਾਰ

ਜਲੰਧਰ (ਦ ਸਟੈਲਰ ਨਿਊਜ਼)। ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਨਆਰਆਈ ਅੰਮ੍ਰਿਤਸਰ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਨੇ ਕਪੂਰਥਲਾ ਨਿਵਾਸੀ ਰਵਿੰਦਰ ਸਿੰਘ ਤੋਂ ਕਰੀਬ ਦੋ ਸਾਲ ਪਹਿਲਾਂ ਫਾਰਚੂਨਰ ਕਾਰ ਖਰੀਦੀ ਸੀ, ਜਿਸ ਨੂੰ ਉਹ ਹਾਦਸੇ ਸਮੇਂ ਚਲਾ ਰਿਹਾ ਸੀ। ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ, ਜਿਸ ਕਾਰਨ ਇਹ ਫੌਜਾ ਸਿੰਘ ਨੂੰ ਟੱਕਰ ਮਾਰ ਗਈ।

Advertisements

ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਢਿੱਲੋਂ ਹਾਲ ਹੀ ਵਿੱਚ ਕੈਨੇਡਾ ਤੋਂ ਭਾਰਤ ਆਇਆ ਸੀ ਅਤੇ ਕਰਤਾਰਪੁਰ ਵਿੱਚ ਰਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਉਹ ਭੋਗਪੁਰ ਤੋਂ ਆਪਣਾ ਮੋਬਾਈਲ ਵੇਚ ਕੇ ਘਰ ਪਰਤ ਰਿਹਾ ਸੀ। ਅੰਮ੍ਰਿਤਪਾਲ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਟੱਕਰ ਤੋਂ ਬਾਅਦ ਉਹ ਬਹੁਤ ਘਬਰਾ ਗਿਆ ਸੀ ਅਤੇ ਇਸ ਡਰ ਕਾਰਨ ਉਹ ਬਿਨਾਂ ਰੁਕੇ ਮੌਕੇ ਤੋਂ ਭੱਜ ਗਿਆ। ਪੁਲਿਸ ਨੇ ਕਾਰ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ।

LEAVE A REPLY

Please enter your comment!
Please enter your name here