Thursday, October 15, 2026
Home Crime ਨਾਬਾਲਗ ਵਿਦਿਆਰਥਣ ਨਾਲ ਗੈਂਗਰੇਪ, ਅੰਮ੍ਰਿਤਸਰ ‘ਚ 2 ਦਿਨ ਹੋਟਲ ‘ਚ ਰੱਖਿਆ

ਨਾਬਾਲਗ ਵਿਦਿਆਰਥਣ ਨਾਲ ਗੈਂਗਰੇਪ, ਅੰਮ੍ਰਿਤਸਰ ‘ਚ 2 ਦਿਨ ਹੋਟਲ ‘ਚ ਰੱਖਿਆ

criminal-raped-girl-infrontof-her-brother-nanital-India.jpg

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਤੋਂ ਇੱਕ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ 14 ਸਾਲਾਂ ਵਿਦਿਆਰਥਣ ਨਾਲ ਦੋ ਨੌਜਵਾਨਾਂ ਨੇ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਗੈਂਗਰੇਪ ਕੀਤਾ। ਜਿਸ ਤੋਂ ਬਾਅਦ ਨਾਬਾਲਗ ਦੋਵੇਂ ਨੌਜਵਾਨਾਂ ਨੂੰ ਚਕਮਾ ਦੇ ਕੇ ਲੁਧਿਆਣਾ ਪਹੁੰਚੀ ਅਤੇ ਆਪਣੇ ਮਾਤਾ-ਪਿਤਾ ਨੂੰ ਇਸ ਘਟਨਾ ਬਾਰੇ ਦੱਸਿਆ। ਜਾਣਕਾਰੀ ਅਨੁਸਾਰ 7 ਜੁਲਾਈ ਨੂੰ ਨਾਬਾਲਗ ਲੜਕੀ ਨੇ ਆਪਣੇ ਪਿਤਾ ਨੂੰ ਦੱਸਿਆ ਕਿ ਉਹ ਸਕੂਲ ਤੋਂ ਵਾਪਸ ਆ ਰਹੀ ਹੈ। ਰਸਤੇ ਵਿੱਚ ਮੋਟਰਸਾਈਕਲ ਸਪਲੈਂਡਰ ‘ਤੇ ਆਏ ਦੋ ਮੁੰਡੇ ਮਨੋਜ ਅਤੇ ਸ਼ੁਭਮ ਨੇ ਉਸਨੂੰ ਜ਼ਬਰਦਸਤੀ ਆਪਣੇ ਮੋਟਰਸਾਈਕਲ ‘ਤੇ ਬਿਠਾਇਆ। ਉਸਨੇ ਬਹੁਤ ਵਿਰੋਧ ਵੀ ਕੀਤਾ ਪਰ ਉਹਨਾਂ ਨੇ ਉਸਨੂੰ ਧਮਕੀਆਂ ਦਿੱਤੀਆਂ ਅਤੇ ਆਪਣੇ ਘਰ ਲੈ ਗਏ। ਮਨੋਜ ਉਸਨੂੰ ਆਪਣੇ ਦੋਸਤ ਦੇ ਘਰ ਲੈ ਗਿਆ ਜਿੱਥੇ ਉਸਨੇ ਕਮਰੇ ਵਿੱਚ ਉਸ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਏ। ਜਦੋਂ ਉਸਨੇ ਰੌਲਾ ਪਾਇਆ ਤਾਂ ਦੋਵਾਂ ਮੁਲਜ਼ਮਾਂ ਨੇ ਉਸਦੀ ਕੁੱਟਮਾਰ ਕੀਤੀ।

Advertisements

ਦੋਵੇਂ ਮੁਲਜ਼ਮ ਉਸਨੂੰ ਰੇਲਗੱਡੀ ਰਾਹੀਂ ਅੰਮ੍ਰਿਤਸਰ ਲੈ ਗਏ। ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਕਮਰਾ ਲੈਣ ਤੋਂ ਬਾਅਦ ਮਨੋਜ ਅਤੇ ਸ਼ੁਭਮ ਨੇ ਵਾਰੋ-ਵਾਰੀ ਉਸ ਨਾਲ ਜਬਰ ਜਿਨਾਹ ਕੀਤਾ। ਦੋਵੇਂ ਮੁਲਜ਼ਮਾਂ ਨੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਜਦੋਂ ਉਸਨੇ ਵਿਰੋਧ ਕੀਤਾ ਤਾਂ ਬਦਮਾਸ਼ਾਂ ਨੇ ਉਸ ਨਾਲ ਗੈਰ-ਕੁਦਰਤੀ ਸਰੀਰਕ ਸਬੰਧ ਬਣਾਏ। ਪੀੜਤਾ ਨੇ ਆਪਣੇ ਪਿਤਾ ਨੂੰ ਦੱਸਿਆ ਕਿ ਉਹ ਕਿਸੇ ਤਰ੍ਹਾਂ ਦੋਵਾਂ ਮੁਲਜ਼ਮਾਂ ਨੂੰ ਚਕਮਾ ਦੇ ਕੇ 9 ਜੁਲਾਈ ਨੂੰ ਅੰਮ੍ਰਿਤਸਰ ਤੋਂ ਭੱਜਣ ਵਿੱਚ ਕਾਮਯਾਬ ਹੋ ਗਈ ਅਤੇ ਲੁਧਿਆਣਾ ਆ ਗਈ। ਪਿਤਾ ਦੀ ਸ਼ਿਕਾਇਤ ‘ਤੇ ਸਾਹਨੇਵਾਲ ਥਾਣੇ ਦੀ ਪੁਲਿਸ ਨੇ ਲੋਹਾਰਾ ਦੇ ਰਹਿਣ ਵਾਲੇ ਮਨੋਜ ਅਤੇ ਸ਼ੁਭਮ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਦੋਵੇਂ ਮੁਲਜ਼ਮ ਜਲਦੀ ਹੀ ਫੜ ਲਏ ਜਾਣਗੇ।

LEAVE A REPLY

Please enter your comment!
Please enter your name here