Wednesday, October 28, 2026
Home Chandigarh ਮਾਨ ਸਰਕਾਰ ਭਿਖਾਰੀਆਂ ਦੇ ਕਰਵਾਏਂਗੀ DNA Test

ਮਾਨ ਸਰਕਾਰ ਭਿਖਾਰੀਆਂ ਦੇ ਕਰਵਾਏਂਗੀ DNA Test

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਭੀਖ ਮੰਗਣ ਵਾਲੀ ਬੱਚਿਆ ਅਤੇ ਉਹਨਾਂ ਦੇ ਮਾਪਿਆ ਦੇ ਡੀਐਨਏ ਟੈਸਟ ਕੀਤੇ ਜਾਣਗੇ। ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ‘ਆਪ੍ਰੇਸ਼ਨ ਜੀਵਨ ਜੋਤ’ ਸ਼ੁਰੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਬੱਚਿਆਂ ਨੂੰ ਰੈਸਕਿਊ ਕਰਕੇ ਇਲਾਜ ਕਰਵਾਇਆ ਜਾਵੇਗਾ। ਇਲਾਜ ਤੋਂ ਬਾਅਦ ਬੱਚਿਆਂ ਦੇ ਘਰ ਦਾ ਪਤਾ ਲਗਾਇਆ ਜਾਵੇਗਾ, ਘਰ ਦਾ ਪਤਾ ਨਾ ਲੱਗਣ ਤੇ ਡਿਪਟੀ ਕਮਿਸ਼ਨਰ, ਜ਼ਿਲ੍ਹਾ  ਪ੍ਰੋਗਰਾਮ ਅਧਿਕਾਰੀ ਤੇ ਸਿਵਲ ਸਰਜਨ ਦੀ ਦੇਖਰੇਖ ਵਿੱਚ ਡੀਐਨਏ ਟੈਸਟ ਹੋਵੇਗਾ।

Advertisements

ਇਹ ਫੈਸਲਾ ਉਨ੍ਹਾਂ ਚਿੰਤਾਜਨਕ ਘਟਨਾਵਾਂ ਦੇ ਮੱਦੇਨਜ਼ਰ ਲਿਆ ਗਿਆ ਹੈ ਜੋ ਸਾਹਮਣੇ ਆ ਰਹੀਆਂ ਹਨ, ਜਿਸ ਵਿੱਚ ਇਹ ਸ਼ੱਕ ਕੀਤਾ ਗਿਆ ਹੈ ਕਿ ਭੀਖ ਮੰਗਣ ਵਾਲੇ ਬਹੁਤ ਸਾਰੇ ਬੱਚਿਆਂ ਦਾ ਉਨ੍ਹਾਂ ਦੇ ਨਾਲ ਆਉਣ ਵਾਲੇ ਮਰਦ ਜਾਂ ਔਰਤ ਨਾਲ ਕੋਈ ਜੈਵਿਕ ਸਬੰਧ ਨਹੀਂ ਹੈ। ਇਹ ਖਦਸ਼ਾ ਹੈ ਕਿ ਇਨ੍ਹਾਂ ਬੱਚਿਆਂ ਨੂੰ ਮਨੁੱਖੀ ਤਸਕਰੀ ਰਾਹੀਂ ਸ਼ਹਿਰਾਂ ਵਿੱਚ ਲਿਆਂਦਾ ਜਾ ਰਿਹਾ ਹੈ ਅਤੇ ਭੀਖ ਮੰਗਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here