
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਸ਼੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਤਾਮਿਲਨਾਡੂ ਤੋਂ 2 ਆਰੋਪੀਆਂ ਨੂੰ ਕਾਬੂ ਕੀਤਾ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਸ਼੍ਰੀ ਹਰਿਮੰਦਰ ਸਾਹਿਬ ਨੂੰ 72 ਘੰਟਿਆਂ ਵਿੱਚ ਲਗਾਤਾਰ 3 ਵਾਰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।

ਹਾਲਾਂਕਿ, ਲਗਾਤਾਰ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ।












