
ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ-ਕੋਟਕਪੂਰਾ ਹਾਈਵੇਅ ‘ਤੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਪੰਜਾਬ ਪੁਲਿਸ ਨੇ ਮੁਲਾਜ਼ਮ ਦੀ ਮੌਤ ਹੋ ਗਈ। ਬਠਿੰਡਾ ਏਜੀਟੀਐਫ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਪਹਿਚਾਣ ਹੈਡ ਕਾਂਸਟੈਬਲ ਜਸਵਿੰਦਰ ਸਿੰਘ ਵੱਜੋਂ ਹੋਈ ਹੈ, ਜੋ ਕਿ ਹਾਦਸੇ ਦੌਰਾਨ ਡਿਊਟੀ ਤੋਂ ਪਰਤ ਰਿਹਾ ਸੀ।

ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ, ਸ੍ਰੀ ਮੁਕਤਸਰ ਸਾਹਿਬ ਦੇ ਵੜਿੰਗ ਖੇੜਾ ਪਿੰਡ ਦਾ ਰਹਿਣ ਵਾਲਾ ਸੀ, ਜੋ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਰੋਜ਼ਾਨਾਂ ਦੀ ਤਰ੍ਹਾਂ ਆਪਣੀ ਗੱਡੀ ‘ਤੇ ਸਵਾਰ ਹੋ ਕੇ ਡਿਊਟੀ ਤੋਂ ਪਰਤ ਰਿਹਾ ਸੀ। ਇਸ ਦੌਰਾਨ ਕੋਟਕਪੂਰਾ ਹਾਈਵੇਅ ‘ਤੇ ਗੱਡੀ ਦੀ ਟਰੱਕ ਨਾਲ ਟੱਕਰ ਹੋ ਗਈ, ਜਿਸ ਵਿੱਚ ਜਸਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈਣ ਉਪਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।










