
ਚੰਡੀਗੜ੍ਹ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਗਿੱਲ ਨੇ ਪਾਰਟੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ।

ਅਸਤੀਫੇ ਵਿਚ ਉਨ੍ਹਾਂ ਲਿਖਿਆ ਹੈ ਕਿ ‘‘ਮੈਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ, ਸਾਰੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਰਿਹਾ ਹਾਂ। ਰਣਜੀਤ ਸਿੰਘ ਗਿੱਲ ਅਕਾਲੀ ਦਲ ਦੀ ਟਿਕਟ ‘ਤੇ ਖਰੜ ਤੋਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ।











