ਯੁਵਾ ਵੋਟਰਾਂ ਨੂੰ ਵੋਟਾਂ ਬਣਵਾਉਣ ਲਈ ਕੀਤਾ ਜਾਵੇ ਜਾਗਰੂਕ : ਏ.ਡੀ.ਸੀ. ਕਲੇਰ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਰ ਸੂਚੀਆਂ ਦਾ ਵਿਸ਼ਲੇਸ਼ਣ ਕਰਨ ਸਬੰਧੀ ਆਯੋਜਿਤ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ 18-19 ਸਾਲ ਉਮਰ ਵਰਗ ਦੇ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਹਨਾਂ ਕਿਹਾ ਕਿ ਵੱਧ ਤੋਂ ਵੱਧ ਯੁਵਾ ਵੋਟਰਾਂ ਦੀਆਂ ਵੋਟਾਂ ਬਣਾਉਣ ਦੇ ਲਈ ਐਨ.ਜੀ.ਓਜ., ਮੁਹੱਲਾ ਫੈਲਫੇਅਰ ਸੁਸਾਇਟੀਆਂ, ਯੂਥ ਅਤੇ ਸਪੋਰਟਸ ਕਲੱਬਾਂ ਦੀ ਸਹਾਇਤਾ ਲਈ ਜਾਵੇ ਅਤੇ ਯੁਵਾ ਵੋਟਰਾਂ ਨੂੰ ਵੱਖਰੇ ਤੌਰ ‘ਤੇ ਵੋਟਾਂ ਬਣਾਉਣ ਲਈ ਉਤਸ਼ਾਹਿਤ ਕੀਤਾ ਜਾਵੇ। ਉਹਨਾਂ ਕਿਹਾ ਕਿ ਇਸ ਮੰਤਵ ਲਈ ਸਕੂਲਾਂ/ਕਾਲਜਾਂ ਦੇ ਹੈਡ ਮਾਸਟਰਾਂ, ਪ੍ਰਿੰਸੀਪਲਾਂ, ਕੈਂਪਸ ਐਂਬੈਸਡਰਾਂ ਨਾਲ ਮਹੀਨੇ ਵਿੱਚ 2 ਵਾਰ ਮੀਟਿੰਗ ਜ਼ਰੂਰ ਕੀਤੀ ਜਾਵੇ। ਉਹਨਾਂ ਕਿਹਾ ਕਿ ਐਨ.ਆਰ.ਆਈ. ਵਿਅਕਤੀਆਂ ਦੀਆਂ ਵੋਟਾਂ ਬਣਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣ।

Advertisements

-ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਰ ਸੂਚੀਆਂ ਦਾ ਵਿਸ਼ਲੇਸ਼ਣ ਕਰਦੇ ਹੋਏ ਦਿੱਤੇ ਦਿਸ਼ਾ-ਨਿਰਦੇਸ਼   

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਾਂ ਸਬੰਧੀ ਡਾਟਾ ਐਂਟਰੀ ਕਰਦੇ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ, ਤਾਂ ਜੋ ਵਾਰ-ਵਾਰ ਕਲੈਰੀਕਲ ਗਲਤੀਆਂ ਨੂੰ ਠੀਕ ਕਰਦਿਆਂ ਸਮਾਂ ਖਰਾਬ ਨਾ ਹੋਵੇ। ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਪਾਹਜ ਵਿਅਕਤੀਆਂ ਨੂੰ ਉਹਨਾਂ ਦੀ ਅਪੰਗਤਾ ਦੀ ਕਿਸਮ ਮੁਤਾਬਿਕ ਸ਼੍ਰੇਣੀਬੱਧ ਕੀਤਾ ਜਾਵੇ, ਤਾਂ ਜੋ ਵੋਟਾਂ ਦੌਰਾਨ ਇਹਨਾਂ ਲਈ ਬੂਥ ਲੈਵਲ ‘ਤੇ ਵੋਟਾਂ ਪਾਉਣ ਲਈ ਜ਼ਰੂਰਤ ਅਨੁਸਾਰ ਵੀਲਚੇਅਰਜ਼ ਅਤੇ ਹੋਰ ਵਿਸ਼ੇਸ਼ ਪ੍ਰਬੰਧ ਕੀਤੇ ਜਾ ਸਕਣ।

ਉਹਨਾਂ ਕਿਹਾ ਕਿ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਬੂਥ ਲੈਵਲ ਅਫ਼ਸਰਾਂ ਨਾਲ ਮਹੀਨੇ ਵਿੱਚ ਇਕ ਵਾਰ ਬੈਠਕ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ। ਸ੍ਰੀਮਤੀ ਕਲੇਰ ਨੇ ਵਿਦਿਅਕ ਅਦਾਰਿਆਂ ਵਿੱਚ ਯੁਵਾ ਸਿਖਿਆਰਥੀਆਂ ਨੂੰ ਵੋਟਾਂ ਸਬੰਧੀ ਜਾਣਕਾਰੀ ਦੇਣ ਲਈ ਲੇਖ, ਸਲੋਗਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਉਣ ਲਈ ਨਿਰਦੇਸ਼ ਵੀ ਦਿੱਤੇ। ਉਹਨਾਂ  ਕਿਹਾ ਕਿ ਸਵੀਪ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਵਿਦਿਅਕ ਸੰਸਥਾਵਾਂ ਵਿੱਚ ਐਨ.ਸੀ.ਸੀ., ਐਨ.ਐਸ.ਐਸ., ਸਕਾਊਟਸ ਅਤੇ ਗਾਇਡਜ਼ ਦੇ ਇੰਚਾਰਜਾਂ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਵੋਟਾਂ ਬਣਵਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ।
ਇਸ ਮੌਕੇ ‘ਤੇ ਐਸ.ਡੀ.ਐਮ. ਹੁਸ਼ਿਆਰਪੁਰ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ (ਜ) ਅਮਰਜੀਤ ਸਿੰਘ, ਤਹਿਸੀਲਦਾਰ ਚੋਣਾਂ ਕਰਨੈਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here