Friday, October 23, 2026
Home Latest ਸਕੂਲ ਬੱਸ ਹੇਠਾਂ ਆਉਣ ਕਾਰਨ 4 ਸਾਲਾਂ ਮਾਸੂਮ ਦੀ ਹੋਈ ਮੌਤ

ਸਕੂਲ ਬੱਸ ਹੇਠਾਂ ਆਉਣ ਕਾਰਨ 4 ਸਾਲਾਂ ਮਾਸੂਮ ਦੀ ਹੋਈ ਮੌਤ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦਿਹਾਤੀ ਦੇ ਆਦਮਪੁਰ ਵਿਚ ਸਕੂਲ ਬੱਸ ਤੋਂ ਹੇਠਾਂ ਉਤਰਨ ਲੱਗਿਆ 4 ਸਾਲਾਂ ਬੱਚੀ ਗੰਭੀਰ ਜ਼ਖ਼ਮੀ ਹੋ ਗਈ, ਜਿਸ ਤੋਂ ਬਾਅਦੀ ਉਸਦੀ ਮੌਤ ਹੋ ਗਈ ਹੈ। ਇਹ ਬੱਸ ਐਸ.ਡੀ. ਪਬਲਿਕ ਸਕੂਲ ਦੀ ਦੱਸੀ ਜਾ ਰਹੀ ਹੈ। ਮ੍ਰਿਤਕਾ ਦੀ ਪਹਿਚਾਣ ਕੀਰਤ ਪੁੱਤਰੀ ਇੰਦਰਜੀਤ ਸਿੰਘ ਵਾਸੀ ਉਦੇਸੀਆਂ ਵਜੋਂ ਹੋਈ ਹੈ। 

Advertisements

ਦੱਸਿਆ ਜਾ ਰਿਹਾ ਹੈ ਕਿ ਬੱਸ ਡਰਾਈਵਰ ਦੀ ਗਲਤੀ ਕਾਰਨ ਬੱਚੀ ਬੱਸ ਦੇ ਹੇਠਾਂ ਆ ਗਈ। ਇਸ ਘਟਨਾ ਵਿਚ ਜ਼ਖ਼ਮੀ ਬੱਚੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿਤਾ ਹੈ। ਪੁਲਿਸ ਮੌਕੇ ’ਤੇ ਪਹੁੰਚਣ ਤੋਂ ਬਾਅਦ ਮਾਮਲੇ ਦੀ ਜਾਂਚ ਲਈ ਜੁੱਟ ਗਈ ਹੈ। ਆਦਮਪੁਰ ਥਾਣਾ ਇੰਚਾਰਜ ਹਰਦੇਵ ਪ੍ਰੀਤ ਸਿੰਘ ਨੇ ਦਸਿਆ ਕਿ ਪਰਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here