
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਨਜਦੀਕੀ ਪਿੰਡ ਜੰਡਿਆਲਾ ਗੁਰੂ ਦੇ ਬਾਬਾ ਹੁੰਦਾਲ ਸੜਕ ਤੇ ਐਵਰ ਗਰੀਨ ਕਲੋਨੀ ਦੇ ਬਾਹਰ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਇੱਕ ਕਾਰ ਸਵਾਰ ਤੇ ਗੋਲੀਆਂ ਚਲਾ ਦਿੱਤੀਆਂ। ਪ੍ਰਾਪਤ ਜਾਣਕਾਰੀ ਮੁਤਾਬਕ ਇਥੋਂ ਦੇ ਸਾਬਕਾ ਕੌਂਸਲਰ ਅਵਤਾਰ ਸਿੰਘ ਕਾਲਾ ਦਾ ਭਰਾ ਲਖਵਿੰਦਰ ਸਿੰਘ ਜਦੋਂ ਆਪਣੀ ਕਾਰ ਤੇ ਜਾ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ ਤਿੰਨ ਆਰੋਪੀਆਂ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ। ਉਹਨਾਂ ਦੱਸਿਆ ਕਿ ਲਖਵਿੰਦਰ ਇੱਕ ਵਕੀਲ ਹੈ।

ਘਟਨਾ ਮੌਕੇ ਉਸ ਦੇ ਮੋਢੇ ਵਿੱਚ ਗੋਲੀ ਲੱਗੀ ਅਤੇ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਇਮਾਰਤ ਵਿੱਚ ਜਾ ਟਕਰਾਈ। ਅਧਿਕਾਰੀਆਂ ਨੇ ਦੱਸਿਆ ਕਿ ਲਖਵਿੰਦਰ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡੀਐੱਸਪੀ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












