
ਜਲੰਧਰ (ਦ ਸਟੈਲਰ ਨਿਊਜ਼)। ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਣਯੋਗ ਧਘਫ ਸਾਹਿਬ ਦੇ ਏਜੰਡੇ ਅਨੁਸਾਰ ਸਮਾਜ ਵਿਰੋਧੀ ਭੈੜੇ ਅਨਸਰਾਂ ਦੇ ਖਿਲਾਫ ਸਪੈਸ਼ਲ ਮੁੰਹਿਮ ਚਲਾਈ ਹੋਈ ਹੈ।ਇਸ ਮੁੰਹਿਮ ਦੇ ਤਹਿਤ ਕਾਰਵਾਈ ਕਰਦਿਆਂ ਉਕਾਂਰ ਸਿੰਘ ਬਰਾੜ, ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਬਲਵਿੰਦਰ ਸਿੰਘ ਭੁੱਲਰ ਥਾਣਾ ਸ਼ਾਹਕੋਟ ਦੀ ਟੀਮ ਨੂੰ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 02 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ 06 ਚੋਰੀਸ਼ੂਦਾ ਮੋਟਰਸਾਈਕਲ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।

ਉਂਕਾਰ ਸਿੰਘ ਬਰਾੜ ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਜਲੰਧਰ ਦਿਹਾਤੀ ਨੇ ਦੱਸਿਆ ਕਿ ਅੱਜ ਮਿਤੀ 20.07.2025 ਨੂੰ ਇੱਕ ਦਰਖਾਸਤ ਵਲੋਂ ਸ਼ੋਕਤ ਅਲੀ ਉਰਫ ਸ਼ੋਂਕੀ ਪੁੱਤਰ ਮੁਹੰਮਦ ਸਦੀਕ ਵਾਸੀ ਰੇੜਵਾਂ ਵਲੋਂ ਇੱਕ ਦਰਖਾਸਤ ਮੁੱਖ ਅਫਸਰ ਥਾਣਾ ਸ਼ਾਹਕੋਟ ੀਂਸ਼ਫ ਬਲਵਿੰਦਰ ਸਿੰਘ ਭੁੱਲਰ ਨੂੰ ਬਾਬਤ ਮੋਟਰਸਾਈਕਲ ਚੋਰੀ ਹੋਣ ਸਬੰਧੀ ਦਿੱਤੀ ਸੀ। ਇਸਦੇ ਨਾਲ ਹੀ ਇੱਕ ਮੋਟਰਸਾਈਕਲ ਚੋਰੀ ਕਰਨ ਦੀ ਵੀਡੀਉ ਵੀ ਵਾਇਰਲ ਹੋਈ ਸੀ ਜਿਸਤੇ ਮੁੱਖ ਅਫਸਰ ਥਾਣਾ ਸ਼ਾਹਕੋਟ ਨੇ ਤੁਰੰਤ ਕਾਰਵਾਈ ਕਰਦਿਆਂ ਮੁਕੱਦਮਾਂ ਦਰਜ ਰਜਿਸਟਰ ਕਰਕੇ ਵੱਖ ਵੱਖ ਟੀਮਾ ਬਣਾ ਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ।ਮਿਤੀ 20.07.2025 ਨੂੰ ਬਲਵਿੰਦਰ ਸਿੰਘ ਥਾਣਾ ਸ਼ਾਹਕੋਟ ਦੀ ਟੀਮ ਵਲੋਂ ਕਾਰਵਾਈ
ਕਰਦਿਆ ਹੋਇਆ ਇਸ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 02 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 06
ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸੇ ਤਰ੍ਹਾਂ ਪੁਲਿਸ ਵਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਹਨਾਂ ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਇਹਨਾਂ ਇਸ ਗਿਰੋਹ ਵਿੱਚ ਹੋਰ ਕਿੰਨੇ ਵਿਅਕਤੀ ਸ਼ਾਂਮਲ ਹਨ ਅਤੇ ਹੋਰ ਕਿੰਨੀਆਂ ਵਾਰਦਾਤਾਂ ਕੀਤੀਆ ਹਨ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਬਰਾਮਦ ਸ਼ੁਦਾ ਮੋੇਰਸਾਈਕਲਾਂ ਦੇ ਅਸਲ ਮਾਲਕਾਂ ਦੀ ਤਸਦੀਕ ਕਰਕੇ ਉਹਨਾ ਨਾਲ ਵੀ ਰਾਬਤਾ ਕੀਤਾ ਜਾ ਹੈ।












