Friday, October 30, 2026
Home Punjab ਰਿੰਪੀ ਗਰਗ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਸੰਭਾਲਿਆ ਅਹੁਦਾ

ਰਿੰਪੀ ਗਰਗ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਸੰਭਾਲਿਆ ਅਹੁਦਾ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਰਿੰਪੀ ਗਰਗ ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮਾਲੇਰਕੋਟਲਾ ਵਜੋਂ ਅਹੁਦਾ ਸੰਭਾਲਿਆ । ਇੱਥੇ ਵਰਨਣਯੋਗ ਹੋਵੇਗਾ ਕਿ ਇਸ ਤੋਂ ਪਹਿਲਾ ਰਿੰਪੀ ਗਰਗ ਬਤੌਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਮਾਲੇਰਕੋਟਲਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।

Advertisements

ਰਸਮੀ ਤੌਰ ਤੇ ਆਪਣਾ ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਮਾਲੇਰਕੋਟਲਾ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਸਟਾਫ ਤੋਂ ਸੰਖੇਪ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਉਨ੍ਹਾਂ ਦੀ ਪ੍ਰਮੁੱਖਤਾ ਰਹੇਗੀ। ਲੋਕਾਂ ਨੂੰ ਸਾਫ਼ ਸੁਥਰੀਆਂ, ਸਮਾਂਬੱਧ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ।

ਉਹਨਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ ‘ਤੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਕਿਸੇ ਨਾਗਰਿਕ ਨੂੰ ਸਰਕਾਰੀ ਦਫ਼ਤਰਾਂ ‘ਚ ਖੱਜਲ ਖ਼ੁਆਰ ਨਹੀਂ ਹੋਣਾ ਪਵੇਗਾ। ਉਹਨਾਂ ਕਿਹਾ ਕੇ ਕੋਈ  ਵੀ ਵਿਅਕਤੀ ਆਪਣੀ ਸਮੱਸਿਆ ਲੈ ਕੇ ਉਨ੍ਹਾਂ ਦੇ ਦਫ਼ਤਰ ਵਿਖੇ ਕਿਸੇ ਵੀ ਕੰਮਕਾਜ ਵਾਲੇ ਦਿਨ ਉਨ੍ਹਾਂ ਨੂੰ ਆ ਕੇ ਮਿਲ ਸਕਦਾ ਹੈ । ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਟੀਮ ਵਜੋਂ ਕੰਮ ਕਰਨਾ ਯਕੀਨੀ ਬਣਾਉਣ।

LEAVE A REPLY

Please enter your comment!
Please enter your name here