Saturday, October 17, 2026
Home Crime 15 ਸਾਲਾਂ ਨਾਬਾਲਗ ਨਾਲ ਪਿੰਡ ਦੇ ਨੌਜਵਾਨ ਨੇ ਕੀਤਾ ਜ਼ਬਰ ਜਿਨਾਹ, ਹੋਇਆ...

15 ਸਾਲਾਂ ਨਾਬਾਲਗ ਨਾਲ ਪਿੰਡ ਦੇ ਨੌਜਵਾਨ ਨੇ ਕੀਤਾ ਜ਼ਬਰ ਜਿਨਾਹ, ਹੋਇਆ ਫਰਾਰ

ਮਾਨਸਾ (ਦ ਸਟੈਲਰ ਨਿਊਜ਼)। ਮਾਨਸਾ ਦੇ ਇੱਕ ਪਿੰਡ ਦੀ 15 ਸਾਲਾ ਨਾਬਾਲਗ ਲੜਕੀ ਨਾਲ ਜ਼ਬਰ ਜਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਜੋਗਾ ਪੁਲਿਸ ਨੇ ਮਾਮਲਾ ਦਰਜ ਕਰਕੇ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਇੱਕ ਨੌਜਵਾਨ ਨੇ ਰਾਤ ਨੂੰ ਇੱਕ ਨਾਬਾਲਗ ਲੜਕੀ ਨਾਲ ਜ਼ਬਰ ਜਿਨਾਹ ਕੀਤਾ। ਜਿਸ ਤੋਂ ਬਾਅਦ ਆਰੋਪੀ ਫਰਾਰ ਹੋ ਗਿਆ। ਪੁਲਿਸ ਨੇ ਪੀੜਤ ਲੜਕੀ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਆਰੋਪੀ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਪਿੰਡ ਦਾ ਜੱਸੀ ਨਾਮ ਦਾ ਇੱਕ ਨੌਜਵਾਨ ਅਤੇ ਉਸਦੇ ਨਾਲ ਦੋ ਹੋਰ ਨੌਜਵਾਨ ਅਕਸਰ ਉਸਦੇ ਘਰ ਆਉਂਦੇ ਸਨ ਅਤੇ ਉਸਦੀ ਧੀ ਨੂੰ ਆਪਣੀ ਭਤੀਜੀ ਸਮਝਦੇ ਸਨ ਪਰ ਜਦੋਂ ਉਹ ਰਾਤ ਨੂੰ ਕਿਸੇ ਕੰਮ ਲਈ ਘਰੋਂ ਬਾਹਰ ਗਿਆ ਸੀ ਤਾਂ ਉਨ੍ਹਾਂ ਨੇ ਮਿਲ ਕੇ ਰਾਤ ਨੂੰ ਉਸਦੀ ਧੀ ਨੂੰ ਧਮਕੀਆਂ ਦਿੱਤੀਆਂ ਅਤੇ ਜ਼ਬਰ ਜਿਨਾਹ ਕੀਤਾ। 

Advertisements

ਜਦੋਂ ਰਾਤ 2:00 ਵਜੇ ਪਰਿਵਾਰ ਵੱਲੋਂ ਉਸਨੂੰ ਫੋਨ ‘ਤੇ ਸੂਚਿਤ ਕੀਤਾ ਗਿਆ ਤਾਂ ਉਹ ਤੁਰੰਤ ਆਪਣੀ ਧੀ ਨੂੰ ਹਸਪਤਾਲ ਲੈ ਗਿਆ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਉਸਨੇ ਦੱਸਿਆ ਕਿ ਉਸਦੀ ਧੀ ਨਾਬਾਲਗ ਹੈ ਅਤੇ ਉਸਨੇ ਪੁਲਿਸ ਨੂੰ ਫ਼ੋਨ ਕਰਕੇ ਇਨਸਾਫ਼ ਦੀ ਮੰਗ ਕੀਤੀ ਹੈ। ਉਸਨੇ ਲੜਕੇ ਦੇ ਪਰਿਵਾਰ ਵੱਲੋਂ ਘਰ ਨੂੰ ਅੱਗ ਲਗਾਉਣ ਦੇ ਆਰੋਪ ਨੂੰ ਵੀ ਨਕਾਰਿਆ ਅਤੇ ਕਿਹਾ ਕਿ ਉਸਨੇ ਅਜਿਹੀ ਕੋਈ ਘਟਨਾ ਨਹੀਂ ਕੀਤੀ। ਦੂਜੇ ਪਾਸੇ ਲੜਕੇ ਦੇ ਪਰਿਵਾਰ ਨੇ ਆਰੋਪ ਲਗਾਇਆ ਕਿ ਕਿਸੇ ਨੇ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕੀਤੀ ਅਤੇ ਮਹੱਤਵਪੂਰਨ ਚੀਜ਼ਾਂ ਨੂੰ ਅੱਗ ਲਗਾ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪੁੱਤਰ ਨੇ ਇੰਨਾ ਘਿਨਾਉਣਾ ਅਪਰਾਧ ਕੀਤਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

LEAVE A REPLY

Please enter your comment!
Please enter your name here