
ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਅੰਮ੍ਰਿਤਧਾਰੀ ਸਿੱਖ ਨੌਜਵਾਨ ਮਿਲਨਵੀਰ ਸਿੰਘ ਨੂੰ ਹਰਿਆਣਾ ਵਿਖੇ ਕੜਾ ਪਹਿਨਣ ਕਾਰਨ ਸੀਈਟੀ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਤਰਨਤਾਰਨ ਜ਼ਿਲ੍ਹੇ ਦੀ ਇੱਕ ਲੜਕੀ ਨੂੰ ਰਾਜਸਥਾਨ ਦੇ ਜੈਪੁਰ ਦੀ ਪੂਰਨਿਮਾ ਯੂਨੀਵਰਸਿਟੀ ਵਿੱਚ ਹੋਈ ਰਾਜਸਥਾਨ ਨਿਆਂਇਕ ਸੇਵਾ ਪ੍ਰੀਖਿਆ (ਆਰਜੇਐਸ) ਵਿੱਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਕਿਉਂਕਿ ਸਿੱਖ ਲੜਕੀ ਨੇ ਧਾਰਮਿਕ ਚਿੰਨ੍ਹਾਂ (ਕਕਾਰ)ਵਾਲਾ ਕੜਾ ਪਾਇਆ ਹੋਇਆ ਸੀ।ਇਸ ਘਟਨਾ ਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਨੇ ਇਤਰਾਜ਼ ਜਤਾਇਆ ਹੈ।ਉਨ੍ਹਾਂਨੇ ਕਿਹਾ ਸ਼ਮੇ-ਸ਼ਮੇ ਤੇ ਅਜਿਹੀਆਂ ਘਟਨਾ ਦਾ ਹੋਣਾ ਇਹ ਸਾਬਤ ਕਰਦਾ ਹੈ ਅੱਜ ਵੀ ਦੇਸ਼ ਵਿੱਚ ਸਿੱਖਾਂ ਨੂੰ ਦੂਜੇ ਦਰਜੇ ਦਾ ਨਾਗਰਿਕ ਸਮਝਿਆ ਜਾਂਦਾ ਹੈ।ਰੰਧਾਵਾ ਨੇ ਹਰਿਆਣਾ ਅਤੇ ਰਾਜਸਥਾਨ ਵਿੱਚ ਵਾਪਰੀ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਤਰਨਤਾਰਨ ਦੀ ਧੀ ਅਤੇ ਅੰਮ੍ਰਿਤਧਾਰੀ ਸਿੱਖ ਨੌਜਵਾਨ ਮਿਲਨਵੀਰ ਸਿੰਘ ਨੂੰ ਕੜਾ ਪਹਿਨਣ ਕਾਰਨ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਗਈ।ਅਸੀਂ ਇੱਕ ਆਜ਼ਾਦ ਦੇਸ਼ ਦੇ ਵਾਸੀ ਹਾਂ।

ਮੈਂ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਸਿੱਖ ਵਿਦਿਆਰਥੀਆਂ ਨੂੰ ਕੜਾ ਪਹਿਨਣ ਕਰਕੇ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦਿੱਤੀ ਜਾਵੇ।ਜਿਸ ਲੜਕੀ ਨੂੰ ਪ੍ਰੀਖਿਆ ਵਿੱਚ ਬੈਠਣ ਤੋਂ ਰੋਕਿਆ ਗਿਆ ਹੈ,ਉਸਨੂੰ ਦੁਬਾਰਾ ਇਸ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਰਾਜਸਥਾਨ ਸਰਕਾਰ ਅਤੇ ਹਰਿਆਣਾ ਸਰਕਾਰ ਨੂੰ ਉਨ੍ਹਾਂ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਜਿਨ੍ਹਾਂ ਨੇ ਪੰਜਾਬ ਦੇ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਬੈਠਣ ਤੋਂ ਰੋਕਿਆ ਹੈ। ਇਸ ਤੋਂ ਇਲਾਵਾ, ਪ੍ਰੀਖਿਆ ਦੁਬਾਰਾ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਬੈਠਣ ਤੋਂ ਰੋਕਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ, ਪ੍ਰੀਖਿਆ ਦੁਬਾਰਾ ਕਰਵਾਈ ਜਾਵੇ। ਨੇ ਕਿਹਾ ਕਿ ਸਿੱਖ ਵਿਦਿਆਰਥੀਆ ਨੂੰ ਕੜਾ ਪਹਿਨ ਕੇ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ।ਉਸਨੂੰ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਕਿਉਂਕਿ ਉਸਨੇ ਕੜਾ ਅਤੇ ਕਿਰਪਾਨ ਪਹਿਨੀ ਹੋਈ ਸੀ,ਜੋ ਕਿ ਉਸਦੀ ਧਾਰਮਿਕ ਆਸਥਾ ਦੇ ਪ੍ਰਤੀਕ ਹਨ। ਇਹ ਕੜਾ ਅਤੇ ਕਿਰਪਾਨ ਸਿਰਫ਼ ਲੋਹੇ ਦੀਆਂ ਵਸਤੂਆਂ ਨਹੀਂ ਹਨ,ਸਗੋਂ ਸਿੱਖ ਧਰਮ ਦੀ ਆਸਥਾ ਅਤੇ ਪਛਾਣ ਦੇ ਪਵਿੱਤਰ ਪ੍ਰਤੀਕ ਹਨ।ਭਾਰਤੀ ਸੰਵਿਧਾਨ ਦੇ ਅਨੁਛੇਦ 25 ਦੇ ਤਹਿਤ,ਹਰੇਕ ਨਾਗਰਿਕ ਨੂੰ ਆਪਣੇ ਧਰਮ ਦੀ ਪਾਲਣਾ ਕਰਨ ਅਤੇ ਪ੍ਰਚਾਰ ਕਰਨ ਦੀ ਆਜ਼ਾਦੀ ਹੈ,ਜਿਸ ਵਿੱਚ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਵਿਸ਼ੇਸ਼ ਅਧਿਕਾਰ ਸ਼ਾਮਲ ਹੈ।
ਉਨ੍ਹਾਂ ਨੇ ਇਸ ਪੱਖਪਾਤੀ ਵਿਵਹਾਰ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਤੁਰੰਤ ਦਖਲ ਦੇਣ ਦੀ ਅਪੀਲ ਕੀਤੀ ਹੈ, ਤਾਂ ਜੋ ਇਸ ਘਟਨਾ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ।ਇਸ ਤੋਂ ਇਲਾਵਾ,ਉਨ੍ਹਾਂ ਨੇ ਰਾਜਸਥਾਨ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਗੁਰਪ੍ਰੀਤ ਕੌਰ ਨੂੰ ਆਰਜੇਐਸ ਪ੍ਰੀਖਿਆ ਵਿੱਚ ਸ਼ਾਮਲ ਹੋਣ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ,ਤਾਂ ਜੋ ਸੰਵਿਧਾਨ ਦੁਆਰਾ ਦਿੱਤੇ ਗਏ ਉਸਦੇ ਧਾਰਮਿਕ ਅਧਿਕਾਰਾਂ ਅਤੇ ਆਜ਼ਾਦੀ ਦੀ ਰੱਖਿਆ ਕੀਤੀ ਜਾ ਸਕੇ।












