
ਮੋਹਾਲੀ (ਦ ਸਟੈਲਰ ਨਿਊਜ਼)। ਮੋਹਾਲੀ ਦੀ ਇਨਫੋਰਸਮੈਂਟ ਡਾਇਰੈਕਟਰੇਟ ਦੀ ਅਦਾਲਤ ਨੇ 2024 ਦੇ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ ਦੇ ਮਾਮਲੇ ਵਿੱਚ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਹਰਪ੍ਰੀਤ ਸਿੰਘ ਨੂੰ ਭਗੌੜਾ ਘੋਸ਼ਿਤ ਕਰਾਰ ਦਿੱਤਾ ਹੈ। ਅਦਾਲਤ ਨੇ ਹਰਪ੍ਰੀਤ ਸਿੰਘ ਦੀ ਜਾਇਦਾਦ ਦੀ ਜਾਣਕਾਰੀ ਮੰਗੀ ਹੈ।

ਅਦਾਲਤ ਨੇ ਜਾਰੀ ਹੁਕਮਾਂ ਵਿੱਚ ਲਿੱਖਿਆ ਗਿਆ ਕਿ “ਆਰੋਪੀ ਹਰਪ੍ਰੀਤ ਸਿੰਘ, ਪੁੱਤਰ ਸਾਧੂ ਸਿੰਘ ਦੀ ਘੋਸ਼ਣਾ 28 ਮਾਰਚ 2025 ਨੂੰ ਕੀਤੀ ਗਈ ਸੀ ਅਤੇ ਉਸਨੇ ਅੱਜ ਤੱਕ ਅਦਾਲਤ ਵਿੱਚ ਹਾਜ਼ਰੀ ਨਹੀਂ ਦਿੱਤੀ। ਕਾਨੂੰਨੀ 30 ਦਿਨਾਂ ਦੀ ਮਿਆਦ ਖਤਮ ਹੋ ਚੁੱਕੀ ਹੈ, ਇਸ ਲਈ ਆਰੋਪੀ ਨੂੰ ਭਗੌੜਾ ਐਲਾਨਿਆ ਜਾਂਦਾ ਹੈ। ਇਸ ਬਾਰੇ ਲਾਜ਼ਮੀ ਜਾਣਕਾਰੀ ਸੰਬੰਧਤ ਥਾਣੇ ਨੂੰ ਦਿੱਤੀ ਜਾਵੇ।” ਇਸ ਮਾਮਲੇ ਵਿੱਚ ਅਗਲੀ ਸੁਣਵਾਈ 19 ਅਗਸਤ ਲਈ ਮੁਲਤਵੀ ਕਰ ਦਿੱਤੀ ਹੈ।










