
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਸੂਬੇ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਹੈ। ਜਿਸ ਨਾਲ ਕਲੀਨਿਕਾਂ ਦੀ ਕੁੱਲ ਗਿਣਤੀ 1081 ਹੋ ਜਾਵੇਗੀ। ਸਰਕਾਰ ਨੇ ਆਮ ਆਦਮੀ ਕਲੀਨਿਕਾਂ ਨੂੰ ਵਟਸਐਪ ਚੈਟਬੋਟ ਨਾਲ ਜੋੜਨ ਦੀ ਪਹਿਲ ਕੀਤੀ ਹੈ। ਇਸ ਨਾਲ ਮਰੀਜ਼ਾਂ ਨੂੰ ਡਾਕਟਰ ਦੀ ਪਰਚੀ, ਟੈਸਟ ਰਿਪੋਰਟ ਅਤੇ ਅਗਲੀ ਮੁਲਾਕਾਤ ਵਰਗੀ ਸਾਰੀ ਜਾਣਕਾਰੀ ਉਨ੍ਹਾਂ ਦੇ ਮੋਬਾਈਲ ‘ਤੇ ਮਿਲ ਜਾਵੇਗੀ। ਟੈਗੋਰ ਥੀਏਟਰ ਵਿਖੇ ਹੋਏ ਸਮਾਰੋਹ ਵਿੱਚ ਸੀਐਮ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦੇਸ਼ ਦਾ ਸਭ ਤੋਂ ਸਫਲ ਸਿਹਤ ਮਾਡਲ ਬਣ ਰਹੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਸਭ ਤੋਂ ਵੱਧ ਮਰੀਜ਼ ਔਰਤਾਂ ਅਤੇ ਬਜ਼ੁਰਗ ਹਨ, ਜਿਨ੍ਹਾਂ ਨੂੰ ਆਪਣੇ ਘਰਾਂ ਦੇ ਨੇੜੇ ਸ਼ਾਨਦਾਰ ਮੁਫ਼ਤ ਇਲਾਜ ਮਿਲਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਸਰਕਾਰੀ ਸਿਹਤ ਸੇਵਾਵਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਜਲਦੀ ਹੀ 200 ਨਵੇਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਇਸ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਦੇ ਨਾਲ ਹੀ ਆਮ ਆਦਮੀ ਕਲੀਨਿਕ ਵਿੱਚ ਕੁੱਤੇ ਦੇ ਕੱਟਣ ਵਾਲੇ ਪੀੜਤਾਂ ਨੂੰ ਮੁਫ਼ਤ ਐਂਟੀ-ਰੇਬੀਜ਼ ਟੀਕਾ ਲਗਾਇਆ ਜਾਵੇਗਾ।












