Monday, October 19, 2026
Home Chandigarh ਪਾਵਰਕੋਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਮੰਗਾਂ ਨ ਹੱਲ ਹੋਣ ਤੇ...

ਪਾਵਰਕੋਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਮੰਗਾਂ ਨ ਹੱਲ ਹੋਣ ਤੇ ਪੱਕੀ ਹੜਤਾਲ ਦਾ ਕੀਤਾ ਐਲਾਨ

ਚੰਡੀਗੜ੍ਹ (ਦ ਸੈਟਲਰ ਨਿਊਜ਼)। ਪਾਵਰਕੋਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ 5 ਅਗਸਤ ਤੱਕ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਹੜਤਾਲ ਕਰਨ ਦਾ ਐਲਾਨ ਕੀਤਾ ਜਾ ਰਿਹਾ ਹੈ।  ਠੇਕਾ ਮੁਲਾਜ਼ਮਾਂ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਹੈ।

Advertisements

ਯੂਨੀਅਨ ਦੀ ਪਹਿਲੀ ਮੰਗ ਇਹ ਹੈ ਕਿ ਡਿਊਟੀ ਦੌਰਾਨ ਮਰਨ ਵਾਲੇ ਮੁਲਾਜ਼ਮ ਨੂੰ ਸ਼ਹੀਦ ਦਾ ਦਰਜਾ ਅਤੇ ਵਿੱਤੀ ਸਹਾਇਤਾ ਦਿੱਤੀ ਜਾਵੇ। ਸਬ ਸਟੇਸ਼ਨ ਸਟਾਫ਼ ਦੀਆਂ ਮੁੱਖ ਮੰਗਾਂ ਹਨ ਕਿ ਆਰਟੀਐਮ ਤੋਂ ਏਐਲਐਮ ਵਿੱਚ ਤਰੱਕੀ ਦਾ ਸਮਾਂ ਘਟਾਇਆ ਜਾਵੇ। ਉਨ੍ਹਾਂ ਵੱਲੋਂ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਸਬ ਸਟੇਸ਼ਨ ਸਟਾਫ ਨੂੰ ਸੁਰੱਖਿਆ ਅਤੇ ਓਵਰਟਾਈਮ ਦੇਣਾ ਹੋਵੇਗਾ। ਇਸ ਤੋਂ ਇਲਾਵਾ ਜਿਹੜੀਆਂ ਨਵੀਂ ਕੰਪਨੀਆਂ ਲਿਆਂਦੀ ਗਈਆਂ ਹਨ। ਉਨ੍ਹਾਂ ਵੱਲੋਂ ਘਟਿਆ ਸਾਮਾਨ ਦਿੱਤਾ ਜਾ ਰਿਹਾ ਹੈ ਜਿਸ ਦੇ ਚੱਲਦੇ ਉਨ੍ਹਾਂ ’ਤੇ ਨਕੇਲ ਵੀ ਕੱਸੀ ਜਾਵੇ। ਨਾਲ ਹੀ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। 

LEAVE A REPLY

Please enter your comment!
Please enter your name here