
ਚੰਡੀਗੜ੍ਹ (ਦ ਸਟੈਲਰ ਨਿਊਜ਼)। ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਕੁਰੂਕਸ਼ੇਤਰ ਦੇ ਪਿਪਲੀ ਫਲਾਈਓਵਰ ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਹਰਭਜਨ ਮਾਨ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਿਸ ਆ ਰਹੇ ਸਨ। ਇਸ ਦੌਰਾਨ, ਪਿਪਲੀ ਫਲਾਈਓਵਰ ‘ਤੇ, ਹਰਭਜਨ ਮਾਨ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਪਲਟ ਗਈ।

ਇਸ ਦੌਰਾਨ, ਉਨ੍ਹਾਂ ਦੀ ਕਾਰ ਦੇ ਪਿੱਛੇ ਆ ਰਹੇ ਇੱਕ ਸੁਰਜੀਤ ਸਿੰਘ ਨਾਂ ਦੇ ਵਿਅਕਤੀ ਜੋ ਕਿ ਸਬਜ਼ੀ ਮੰਡੀ ਵਿੱਚ ਇੱਕ ਸਬਜ਼ੀ ਵਪਾਰੀ ਹੈ, ਨੇ ਹਰਭਜਨ ਮਾਨ ਅਤੇ ਉਨ੍ਹਾਂ ਨਾਲ ਕਾਰ ਵਿੱਚ ਸਵਾਰ ਚਾਰ ਲੋਕਾਂ ਨੂੰ ਬਚਾਇਆ। ਸ਼ੁਕਰ ਰਿਹਾ ਕਿ ਇਸ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ।











