
ਪਟਿਆਲਾ (ਦ ਸਟੈਲਰ ਨਿਊਜ਼)। ਘੱਗਰ ਨਦੀ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਆਸਪਾਸ ਦੇ ਇਲਾਕਿਆਂ ਨੂੰ ਅਲਰਟ ਜਾਰੀ ਕੀਤਾ ਹੈ। ਪਟਿਆਲਾ ਪ੍ਰਸ਼ਾਸ਼ਨ ਨੇ ਘੱਗਰ ਨਦੀ ਨੇੜੇ ਪਿੰਡਾਂ ਲਈ ਐਡਵਾਇਜ਼ਰੀ ਜਾਰੀ ਕਰਦਿਆਂ ਉਹਨ੍ਹਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ।

ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੇ ਪਹੁੰਚਣ ਕਾਰਨ ਪਿੰਡ ਵਾਸੀਆਂ ਨੂੰ ਰਾਜਪੁਰਾ, ਘਨੌਰ ਅਤੇ ਹੋਰ ਨੇੜਲੇ ਇਲਾਕਿਆਂ ਨੂੰ ਨਦੀ ਵੱਲ ਜਾਣ ਤੋਂ ਗੁਰੇਜ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੌਰਾਨ ਪਟਿਆਲਾ ਦੀ ਡੀਸੀ ਪ੍ਰੀਤੀ ਯਾਦਵ ਨੇ ਨਾਗਰਿਕਾਂ ਨੂੰ ਸ਼ਾਂਤ ਰਹਿਣ, ਅਫਵਾਹਾਂ ਫੈਲਾਉਣ ਤੋਂ ਬਚਣ ਅਤੇ ਪਾਣੀ ਨਾਲ ਸਬੰਧਤ ਕਿਸੇ ਵੀ ਐਮਰਜੈਂਸੀ ਦੀ ਤੁਰੰਤ ਸੂਚਨਾ ਜ਼ਿਲ੍ਹਾ ਕੰਟਰੋਲ ਰੂਮ ਦੇ ਨੰਬਰ 0175-2350550 ’ਤੇ ਦੇਣ ਦੀ ਅਪੀਲ ਕੀਤੀ ਹੈ।












