ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਮਹਿਲਾਵਾਂ ਨੂੰ ਇਕਜੁੱਟ ਹੋਣ ਦੀ ਲੋੜ : ਏ.ਡੀ.ਸੀ. ਕਲੇਰ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼) ਰਿਪੋਰਟ- ਗੁਰਜੀਤ ਸੋਨੂੰ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਮਹਿਲਾਵਾਂ ਨੂੰ ਇਕਜੁੱਟ ਹੋਣ ਦੀ ਲੋੜ ਹੈ। ਮਹਿਲਾਵਾਂ ਵਿੱਚ ਐਨੀਆਂ ਯੋਗਤਾਵਾਂ ਹਨ ਕਿ ਉਹ ਕਿਸੇ ਵੀ ਪ੍ਰਸਿਥਤੀਆਂ ਦਾ ਸਾਹਮਣਾ ਕਰਦੇ ਹੋਏ ਆਪਣਾ ਇਕ ਵੱਖਰਾ ਮੁਕਾਮ ਬਣਾ ਸਕਦੀਆਂ ਹਨ। ਉਹ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਿਆਤ ਬਾਹਰਾ ਇੰਸਟੀਚਿਊਟ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੇ ਸੰਦਰਭ ਵਿੱਚ ਕਰਵਾਏ ਗਏ ਜ਼ਿਲਾ ਪੱਧਰੀ ਅੰਤਰ-ਰਾਸ਼ਟਰੀ ਮਹਿਲਾ ਦਿਵਸ ਸਮਾਗਮ ਵਿੱਚ ਮੌਜੂਦ ਮਹਿਲਾਵਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਹਨਾਂ ਦੇ ਨਾਲ ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਰਿਆਤ ਬਾਹਰਾ ਕੈਂਪਸ ਦੇ ਡਾਇਰੈਕਟਰ ਡਾ. ਚੰਦਰ ਮੋਹਨ, ਮੈਡੀਕਲ ਅਫ਼ਸਰ ਡਾ. ਸੁਖਮੀਤ ਬੇਦੀ ਅਤੇ ਜ਼ਿਲ•ਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਮਹਿਲਾਵਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਮਹਿਲਾਵਾਂ ਵਿੱਚ ਸੰਜਮ, ਇਮਾਨਦਾਰੀ, ਆਤਮ-ਵਿਸ਼ਵਾਸ਼ ਅਤੇ ਨਿਮਰਤਾ ਦੀ ਭਾਵਨਾ ਸਮੇਤ ਕਈ ਤਰ•ਾਂ ਦੇ ਗੁਣ ਹੁੰਦੇ ਹਨ। ਇਹ ਗੁਣ ਮਹਿਲਾਵਾਂ ਨੂੰ ਹਰ ਚੁਨੌਤੀ ਦਾ ਸਾਹਮਣਾ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਂਦੇ ਹਨ। ਉਨ•ਾਂ ਕਿਹਾ ਕਿ ਲੋੜ ਸਿਰਫ਼ ਇਨ•ਾਂ ਗੁਣਾਂ ਨੂੰ ਪਹਿਚਾਨਣ ਦੀ ਹੈ। ਉਹਨਾਂ ਮਹਿਲਾਵਾਂ ਨੂੰ ਇਕ ਦੂਜੇ ਦਾ ਸਨਮਾਨ ਕਰਨ ਅਤੇ ਸਮਾਜ ਵਿੱਚ ਇਕ ਵੱਖਰਾ ਰੁਤਬਾ ਕਾਇਮ ਕਰਨ ਲਈ ਸਾਰਿਆਂ ਨੂੰ ਨਾਲ ਲੈ ਕੇ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਸਮਾਜ ਨੂੰ ਵੀ ਮਹਿਲਾ ਪ੍ਰਤੀ ਅਪਨਾਈ ਜਾਂਦੀ ਗਲਤ ਧਾਰਨਾ ਨੂੰ ਬਦਲਣਾ ਚਾਹੀਦਾ ਅਤੇ ਕੰਨਿਆ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਪ੍ਰਤੀ ਇਕਜੁੱਟ ਹੋਣਾ ਪਵੇਗਾ।

Advertisements

ਉਨ•ਾਂ ਮਹਿਲਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਖੁਦ ਅੱਗੇ ਆਉਣ ਅਤੇ ਸਰੀਰਕ ਤੇ ਮਾਨਸਿਕ ਤੌਰ ‘ਤੇ ਮਜ਼ਬੂਤ ਬਣ ਕੇ ਇਨ•ਾਂ ਬੁਰਾਈਆਂ ਦੇ ਖਾਤਮੇ ਲਈ ਅੱਗੇ ਵੱਧਣ। ਉਹਨਾਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਹੋਣ ਲਈ ਸਖਤ ਮਿਹਨਤ ਕਰਕੇ ਆਪਣੇ ਪੈਰ•ਾਂ ‘ਤੇ ਖੜ•ਾ ਹੋਣ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਅਹਿਮ ਪ੍ਰਾਪਤੀਆਂ ਕਰਨ ਵਾਲੀਆਂ ਜ਼ਿਲ•ੇ ਦੀਆਂ ਮਹਿਲਾਵਾਂ ਵਿੱਚੋਂ ਸਮਾਜ ਸੇਵਕਾ ਅਤੇ ਨੈਸ਼ਨਲ ਸੰਸਕ੍ਰਿਤ ਅਵਾਰਡੀ ਪਹਿਲੀ ਪੰਜਾਬੀ ਕਵੀਤਰੀ ਇੰਦਰਜੀਤ ਨੰਦਨ, ਪੀ.ਪੀ.ਐਸ. ਅਫ਼ਸਰ ਮਨਪ੍ਰੀਤ ਸ਼ੀਮਾਰ, ਲੋਕ ਸਭਾ ਲਈ ਸ਼ਰਬਤ ਤਿਆਰ ਕਰਨ ਵਾਲੀ ਪਿੰਡ ਮੈਲੀ ਦੀ ਸੰਸਥਾ ਤੋਂ ਵਿਨੋਦ ਕੁਮਾਰੀ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੋਰ ਖੇਤਰਾਂ ਵਿੱਚ ਉਪਲਬੱਧੀਆਂ ਹਾਸਲ ਕਰਨ ਵਾਲੀਆਂ ਮਹਿਲਾਵਾਂ ਡਾ. ਜੈਸੀ, ਸਾਰਨਪ੍ਰੀਤ, ਗਾਇਕਾ ਅਰੋੜਾ, ਰਜਿੰਦਰ ਕੌਰ, ਜਤਿੰਦਰ ਕੌਰ, ਮਾਧਵੀ ਸਿੰਘ, ਸਤਵੰਤ ਕੌਰ ਕਲੋਟੀ, ਰੇਖਾ ਸ਼ਰਮਾ, ਰਵਿੰਦਰ ਕੌਰ, ਡਿੰਪਲ, ਇੰਦਰਜੀਤ ਕੌਰ, ਸੁਖਮੀਤ ਬੇਦੀ, ਸੁਖਚੰਚਲ ਕੌਰ, ਮੋਨਿਕਾ ਅਤੇ ਡੀ.ਸੀ.ਪੀ.ਓ. ਡਾ. ਹਰਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਵੱਖ-ਵੱਖ ਉਪਲਬੱਧੀਆਂ ਹਾਸਲ ਕਰਨ ‘ਤੇ ਸਨਮਾਨਿਤ ਕੀਤਾ ਗਿਆ।

ਸਮਾਗਮ ਦੌਰਾਨ ਸ਼ਿਵਾਨੀ ਮਲਹੋਤਰਾ, ਆਸ਼ੀਮਾ, ਪ੍ਰੋ: ਸ਼ੈਲੀ ਖੌਂਸਲਾ ਸਮੇਤ ਵੱਖ-ਵੱਖ ਬੁਲਾਰਿਆਂ ਵਲੋਂ ਮਹਿਲਾਵਾਂ ਨੂੰ ਆਪਣੇ ਅਧਿਕਾਰਾਂ ਲਈ ਇਕਜੁੱਟ ਹੋਣ ਸਬੰਧੀ ਪ੍ਰੇਰਿਤ ਵੀ ਕੀਤਾ ਗਿਆ। ਇਸ ਦੌਰਾਨ ਲੜਕੀਆਂ ਵਲੋਂ ਨਾਟਕ ਅਤੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ।
ਅਖੀਰ ਵਿੱਚ ਪੀ.ਸੀ.ਐਸ. (ਅੰਡਰ ਟਰਨਿੰਗ) ਸ੍ਰੀ ਅਮਿਤ ਸਰੀਨ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਮੁੱਚੇ ਪੰਜਾਬ ਵਿੱਚ 23 ਮਾਰਚ ਨੂੰ ਖਟਕੜਕਲਾਂ ਵਿਖੇ ਸ਼ੁਰੂ ਕੀਤੀ ਜਾ ਰਹੀ ਮੁਹਿੰਮ ‘ਨਸ਼ੇ ਰੋਕੂ ਅਫ਼ਸਰ’ (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰ) ਡੇਪੋ ਸਬੰਧੀ ਵਲੰਟੀਅਰਾਂ ਨੂੰ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਾਰਿਆਂ ਨੂੰ ਸਹੁੰ ਵੀ ਚੁਕਾਈ। ਇਸ ਮੌਕੇ ਐਨ.ਜੀ.ਓ. ਕਰਵਟ ਏਕ ਬਦਲਾਵ, ਆਂਗਣਵਾੜੀ ਟਰੇਨਿੰਗ ਸੈਂਟਰ ਹੁਸ਼ਿਆਰਪੁਰ ਦੇ ਮੈਂਬਰਾਂ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਵੀ ਮੌਜੂਦ ਸਨ।

LEAVE A REPLY

Please enter your comment!
Please enter your name here