
ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਕਪੂਰਥਲਾ ਦੇ ਜਲੋਖਾਨਾ ਨਜ਼ਦੀਕ ਇੱਕ ਹੈਲਥ ਕਲੱਬ ਵਿੱਚ ਸਵੇਰੇ ਇੱਕ ਨੌਜਵਾਨ ਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ਤੇ ਪਹੁੰਚੀ ਪੀਸੀਆਰ ਅਤੇ ਥਾਣਾ ਸਿਟੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਦੱਸਿਆ ਜਾਂਦਾ ਹੈ ਕਿ ਹੈਲਥ ਕਲੱਬ ਵਿੱਚ ਸਵੇਰ ਦੇ ਸਮੇਂ ਉਹ ਆਇਆ ਅਤੇ ਬਾਅਦ ਵਿੱਚ ਬਾਥਰੂਮ ਚਲਾ ਗਿਆ। ਜਿੱਥੇ ਉਸ ਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ।

ਮ੍ਰਿਤਕ ਦੀ ਪਹਿਚਾਣ ਪ੍ਰਦੀਪ ਸਿੰਘ ਵਾਸੀ ਪਿੰਡ ਖੈਰਾਮਾਝਾ ਵਜੋਂ ਹੋਈ ਹੈ ਜੋ ਕਿ ਲਗਭਗ ਤਿੰਨ ਮਹੀਨਿਆਂ ਤੋਂ ਜਿਮ ਲਗਾਉਣ ਆ ਰਿਹਾ ਸੀ। ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਉਹ ਕਲੱਬ ਵਿੱਚ ਆਇਆ ਅਤੇ ਕੁਝ ਦੇਰ ਬਾਅਦ ਕਲੱਬ ਦੇ ਬਾਥਰੂਮ ਵਿੱਚ ਚਲਾ ਗਿਆ ਜਦੋਂ ਉਹ ਕਾਫੀ ਦੇਰ ਤੱਕ ਬਾਹਰ ਨਹੀਂ ਨਿਕਲਿਆ ਤਾਂ ਸਾਥੀਆਂ ਨੇ ਜਾ ਕੇ ਦੇਖਿਆ ਤਾਂ ਬਾਥਰੂਮ ਵਿੱਚ ਉਸਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਚੁੱਕੀ ਸੀ। ਥਾਣਾ ਸਿਟੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












