Tuesday, October 13, 2026
Home Crime AGTF ਤੇ ਪੰਜਾਬ ਪੁਲਿਸ ਨੇ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ

AGTF ਤੇ ਪੰਜਾਬ ਪੁਲਿਸ ਨੇ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ

ਤਰਨਤਾਰਨ (ਦ ਸਟੈਲਰ ਨਿਊਜ਼)। ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਤਰਨਤਾਰਨ ਪੁਲਿਸ ਨੇ ਆਜ਼ਾਦੀ ਦਿਵਸ ਤੋਂ ਪਹਿਲਾਂ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੰਜਾਬ ਵਿੱਚ ਧਮਾਕੇ ਨੂੰ ਅੰਜਾਮ ਦੇਣ ਦੀ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਹ ਸਾਜ਼ਿਸ਼ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਆਪਰੇਟਿਵ ਹਰਵਿੰਦਰ ਉਰਫ਼ ਰਿੰਦਾ, ਜੋ ਕਿ ਪਾਕਿਸਤਾਨ ਵਿੱਚ ਲੁਕਿਆ ਹੋਇਆ ਸੀ, ਅਤੇ ਅੱਤਵਾਦੀ ਲਖਬੀਰ ਉਰਫ਼ ਲੰਡਾ, ਜੋ ਕਿ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਸਮਰਥਨ ਨਾਲ ਕੰਮ ਕਰ ਰਿਹਾ ਸੀ, ਵਲੋਂ ਰਚੀ ਗਈ ਸੀ। ਭਰੋਸੇਯੋਗ ਸੂਚਨਾਵਾਂ ਦੇ ਆਧਾਰ ‘ਤੇ ਕੀਤੇ ਗਏ ਇੱਕ ਸਰਚ ਆਪ੍ਰੇਸ਼ਨ ਦੌਰਾਨ, ਤਰਨਤਾਰਨ ਜ਼ਿਲ੍ਹੇ ਵਿੱਚ ਇੱਕ ਆਈਈਡੀ (ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ) ਬਰਾਮਦ ਕੀਤਾ ਗਿਆ, ਜਿਸਨੂੰ ਰਿੰਦਾ ਦੇ ਸਾਥੀਆਂ ਤੱਕ ਪਹੁੰਚਾਉਣ ਤੋਂ ਪਹਿਲਾਂ ਹੀ ਜ਼ਬਤ ਕਰ ਲਿਆ ਗਿਆ।

Advertisements

ਬੰਬ ਡਿਸਪੋਜ਼ਲ ਸਕੁਐਡ (EOD ਟੀਮ) ਨੂੰ ਮੌਕੇ ‘ਤੇ ਬੁਲਾਇਆ ਗਿਆ ਅਤੇ ਸੁਰੱਖਿਆ ਦੇ ਮੱਦੇਨਜ਼ਰ, ਆਈਈਡੀ ਨੂੰ ਸੁਰੱਖਿਅਤ ਥਾਂ ‘ਤੇ ਲਿਜਾਇਆ ਗਿਆ ਅਤੇ ਨਿਯੰਤਰਿਤ ਧਮਾਕੇ ਰਾਹੀਂ ਨਕਾਰਾ ਕਰ ਦਿੱਤਾ ਗਿਆ। ਇਸ ਸਬੰਧ ਵਿੱਚ, ਤਰਨਤਾਰਨ ਦੇ ਥਾਣਾ ਸਰਹਾਲੀ ਵਿਖੇ ਵਿਸਫੋਟਕ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਉਹ ਸੰਗਠਿਤ ਅਪਰਾਧਿਕ ਅਤੇ ਅੱਤਵਾਦੀ ਨੈੱਟਵਰਕਾਂ ਨੂੰ ਜੜ੍ਹੋਂ ਪੁੱਟਣ ਅਤੇ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ।

LEAVE A REPLY

Please enter your comment!
Please enter your name here